ਅੱਜ ਦੇ ਦੌਰ ਵਿਚ ਭਾਰਤ ਦੇ ਬਹੁਤ ਸਾਰੇ ਲੋਕ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ ਜਾਂਦੇ ਹਨ ਵਿਦੇਸ਼ ਜਾਣ ਲਈ ਲੋਕ ਵੱਖ-ਵੱਖ ਤਰ੍ਹਾਂ ਦੇ ਰਸਤੇ ਅਪਣਾਉਦੇ ਹਨ ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਬਹੁਤ ਸਾਰੇ ਲੋਕ ਆਪਣੇ ਘਰ ਦੀਆਂ ਤੰਗੀਆਂ ਦੇ ਮੱਦੇਨਜ਼ਰ ਹੀ ਵਿਦੇਸ਼ ਦਾ ਰੁੱਖ ਕਰਦੇ ਹਨ ਅਤੇ ਕੁਝ ਲੋਕ ਉਥੋਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਦੇ ਕਾਇਲ ਹੋ ਜਾਂਦੇ ਹਨ
ਜਿਸ ਕਾਰਨ ਉਹ ਆਪ ਮੁਹਾਰੇ ਹੀ ਵਿਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ ਅੱਜ ਦੇ ਸਮੇਂ ਵਿੱਚ ਭਾਰਤ ਵਿੱਚ ਬਹੁਤ ਸਾਰੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵਲ ਵੱਧ ਰਿਹਾ ਹੈ ਜਿੱਥੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਕੰਮ ਮਿਲ ਸਕਦਾ ਹੈ ਪੰਜਾਬ ਦੇ ਪਿੰਡ ਉਦੋਨੰਗਲ ਕਲਾਂ ਦੇ ਨੌਜਵਾਨ ਨਵਰਤਨ ਸਿੰਘ ਸੋਨੂੰ ਰੰਧਾਵਾ ਪੁੱਤਰ ਸੁਖਮਿੰਦਰ ਸਿੰਘ ਭੱਪ ਮੈਂਬਰ ਪੰਚਾਇਤ ਦਾ ਬੀਤੇ ਦਿਨੀਂ ਆਸਟ੍ਰੇਲੀਆ ਚ ਸੰਖੇਪ ਬੀਮਾਰੀ ਪਿੱਛੋਂ ਦਿਹਾਂਤ ਹੋ ਗਿਆ ਮ੍ਰਿਤਕ ਨੌਜਵਾਨ ਸਾਲਾਂ ਦਾ ਸੀ ਨੌਜਵਾਨ ਸੋਨੂੰ ਰੰਧਾਵਾ ਦੀ ਮੌਤ ਦੀ ਖਬਰ ਜਿਵੇਂ ਹੀ ਪਿੰਡ ਉਦੋਨੰਗਲ ਪਹੁੰਚੇ ਤਾਂ ਇਲਾਕੇ ਵਿਚ ਸੋਗ ਦੀ ਲਹਿਰ
ਦੌੜ ਗਈ ਸੋਨੂੰ ਰੰਧਾਵਾ ਆਪਣੇ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ ਤੇ ਬੀਤੇ ਕੁਝ ਸਾਲਾਂ ਤੋਂ ਆਸਟ੍ਰੇਲੀਆ ਪੱਕੇ ਤੌਰ ਤੇ ਰਹਿ ਰਿਹਾ ਸੀ ਜਦੋਂ ਆਸਟ੍ਰੇਲੀਆ ਪੱਕੇ ਤੌਰ ਤੇ ਰਹਿ ਰਹੇ ਪਿੰਡ ਉਦੋਨੰਗਲ ਦੇ ਨੌਜਵਾਨ ਦੀ ਇਸ ਅਚਨਚੇਤ ਮੌਤ ਖਬਰ ਪਿੰਡ ਵਿਚ ਮਿਲੀ ਤਾਂ ਪਿੰਡ ਵਾਸੀਆਂ ਤੋਂ ਇਲਾਵਾ ਸਰਪੰਚ ਗੁਰਮੇਜ ਸਿੰਘ ਰੰਧਾਵਾ ਤੇ ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਉਦੋਨੰਗਲ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਵਿਦੇਸ਼ਾਂ ਵਿੱਚ ਗਏ ਹੋਏ ਬਹੁਤ ਸਾਰੇ ਪ੍ਰਵਾਸੀਆਂ ਦੀਆਂ ਅਜਿਹੀਆਂ ਖਬਰਾਂ ਆਉਣ ਨਾਲ ਪੰਜਾਬ ਵਿਚ ਮਹੌਲ ਹੋਰ ਸੌਗਮਈ ਹੋ ਜਾਂਦਾ ਹੈ