ਸ਼੍ਰੀ ਸੱਚਖੰਡ ਦਰਬਾਰ ਸਾਹਿਬ ਸਰੋਵਰ ਦਾ ਜਲ ਇਸ ਤਰ੍ਹਾਂ ਆਉਦਾ ਹੈ””ਅੰਮ੍ਰਿਤਸਰ ਸ਼ਹਿਰ ਦੀ ਨੀਂਹ ੧੫੭੭ ਵਿੱਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੋਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੂੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੋਂ ਦਿਤੀ ਸੀ।
ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿੱਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿੱਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ। 1635 ਵਿੱਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ ੬੫ ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। ੧੬੯੯ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ।
ਗੁਰੂ ਜੀ ਨੇ ਇਸ ਦਾ ਨੀਂਹ ਪੱਥਰ ਇੱਕ ਮੁਸਲਮਾਨ ਫ਼ਕੀਰ ਸਾਂਈ ਮੀਂਆ ਮੀਰ (1550-1635) ਪਾਸੌਂ 28 ਦਸੰਬਰ 1588 ਨੂੰ ਰਖਵਾਇਆ ਸੀ। ਇਸ ਤੌਂ ਪਹਿਲਾਂ ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਦਾ ਕੰਮ ਸ੍ਰੀ ਗੁਰੂ ਰਾਮਦਾਸ ਜੀ (1534-1581) ਸ਼ੁਰੂ ਕਰਵਾ ਚੁੱਕੇ ਸਨ। ਕੁਝ ਹਵਾਲਿਆ ਉਹ ਜ਼ਮੀਨ ਤੁੰਗ ਪਿੰਡ ਦੇ ਵਸਨੀਕਾਂ ਪਾਸੌਂ ਖਰੀਦੀ ਗਈ ਸੀ ਪਰ ਦੁਸਰੇ ਪਾਸੇ ਹੋਰਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਸਮਰਾਟ ਅਕਬਰ ਵਲੋਂ ਸ਼੍ਰੀ ਬੀਬੀ ਭਾਨੀ ਜੀ ਨੂੰ ਉਸ ਵਕਤ ਤੋਹਫੇ ਵਜੋਂ ਭੇਟ ਕੀਤੀ ਗਈ ਸੀ ਜੱਦ ਉਨ੍ਹਾਂ ਦਾ ਵਿਆਹ ਸ਼੍ਰੀ ਗੁਰੂ ਰਾਮਦਾਸ ਜੀ
ਨਾਲ ਹੋਇਆ ਸੀ।ਸਰੋਵਰ ਨੂੰ ਪੱਕਾ ਕਰਵਾਉਣ ਦਾ ਕੰਮ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਨੇ ਕਰਵਾਇਆ ਸੀ ਤੇ ਇਸ ਸਰੋਵਰ ਦੇ ਠੀਕ ਵਿੱਚਕਾਰ ਹੀ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਉੱਸਾਰੀ ਗਈ ਜਿਸ ਦੀ ਕਾਰ ਸੇਵਾ ਸਿੱਖਾਂ ਨੇ ਕੀਤੀ ਸੀ। ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ,16 ਅਗਸਤ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਹੋਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਗੁਰੂ ਅਰਜਨ ਸਾਹਿਬ ਨੇ ਆਪ ਕੀਤੀ ਸੀ। ਭਾਈ ਬੁੱਢਾ ਜੀ ਨੂੰ ਹਰਿਮੰਦਰ ਸਾਹਿਬ ਦੇ ਪਹਿਲਾ ਗ੍ਰੰਥੀ ਥਾਪਿਆ ਗਿਆ।