ਗੁਰੂ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਦਾ ਦਿੱਤਾ ਸੀ ਸਨੇਹਾ ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ। ਇਨ੍ਹਾਂ ਸਿਧਾਂਤਾਂ ਦੀ ਰੌਸ਼ਨੀ ‘ਚ ਆਪ ਜੀ ਨੇ ਲੁਕਾਈ ਨੂੰ ਅਜਿਹੀ ਇਨਕਲਾਬੀ ਜੀਵਨ ਜਾਂਚ ਦੱਸੀ, ਜੋ ਕਿ ਮਨੁੱਖ ਨੂੰ ਪਰਮ ਮਨੁੱਖ ਬਣਾਉਣ ਦਾ ਮਾਰਗ ਹੈ।
ਗੁਰੂ ਸਾਹਿਬ ਦੀ ਸਿਧਾਂਤਾਂ ਦੇ ਇਹ ਤਿੰਨ ਧੁਰੇ ਹਨ, ਜਿਨ੍ਹਾਂ ਉੱਤੇ ਸਾਰੀ ਸਿੱਖ ਫਲਾਸਫੀ ਖੜ੍ਹੀ ਹੈ। ਧਿਆਨ ਨਾਲ ਵਿਚਾਰਿਆ ਜਾਵੇ ਤਾਂ ਇਹ ਕੋਈ 3 ਵੱਖ-ਵੱਖ ਚੀਜ਼ਾਂ ਨਹੀਂ ਹਨ ਸਗੋਂ ਤਿੰਨੋਂ ਇਕਠੀਆਂ ਹੀ ਹਨ ਅਤੇ ਨਾਮ ਜਪਣ ਦੀ ਅਵਸਥਾ ‘ਚ ਹੀ ਆਉਂਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਦਰਸ਼ ਮਨੁੱਖ ਅਤੇ ਸਮਾਜ ਦੀ ਸਥਾਪਨਾ ਲਈ ‘ਕਿਰਤ ਕਰੋ’, ‘ਵੰਡ ਛਕੋ’ ਅਤੇ ‘ਨਾਮ ਜਪੋ’ ਦੇ ਤਿੰੰਨ ਮੁੱਖ ਉਪਦੇਸ਼ ਦਿੱਤੇ,
ਜੋ ਸਾਮਜ ਦੇ ਅਰਥਚਾਰੇ ਮਨੁੱਖ ਦੀ ਰੂਹਾਨੀ ਖੁਸ਼ੀ ਅਤੇ ਸਮਾਜਿਕ ਸਾਂਝੀਵਾਲਤਾ ਦੇ ਅਹਿਮ ਸੰਕਲਪ ਹਨ। ਗੁਰੂ ਨਾਨਕ ਦੇਵ ਜੀ ਕਿਰਤ ਦੀ ਮਹੱਤਤਾ ਬਾਰੇ ਦੱਸਦੇ ਹਨ ਕਿ ਕਿਰਤ ਨੂੰ ਸਿਰਫ ਪਦਾਰਥਕ ਖੁਸ਼ਹਾਲੀ ਦਾ ਆਧਾਰ ਨਹੀਂ ਮੰਨਣਾ ਚਾਹੀਦਾ, ਸਗੋਂ ਸੱਚੀ ਕਿਰਤ ਜਿੱਥੇ ਸਮਾਜ ਦਾ ਵਿਕਾਸ ਮੁੱਖ ਅਧਾਰ ਹੁੰਦੀ ਹੈ, ਉੱਥੇ ਹੀ ਸੱਚ ਦਾ ਰਾਹ ਵੀ ਕਿਰਤ ਦੁਆਰਾ ਪਛਾਣਿਆ ਜਾ ਸਕਦਾ ਹੈ।ਗੁਰੂ ਸਾਹਿਬ ਨੇ ਖੁਦ
ਖੇਤੀਬਾੜੀ ਦਾ ਕਿੱਤਾ ਕਰਕੇ ‘ਕਿਰਤ’ ਦੀ ਮਹੱਤਤਾ ਨੂੰ ਦਰਸਾਇਆ। ਕਿੱਤਾ ਕੋਈ ਵੀ ਹੋਵੇ, ਉਸ ਨੂੰ ਕਰਦਿਆਂ ਹੀਣਤਾ ਮਹਿਸੂਸ ਨਹੀਂ ਕਰਨੀ ਚਾਹੀਦੀ, ਸਗੋਂ ਸਮਾਜ ਦੇ ਸਦੀਵੀਂ ਵਿਕਾਸ ਲਈ ਉਪਕਾਰ ਭਰੇ ਕਾਰਜ ਕਰਨੇ ਚਾਹੀਦੇ ਹਨ। ਗੁਰੂ ਜੀ ਅਨੁਸਾਰ ਮਨੁੱਖ ਆਪਣੇ ਨਿੱਤ ਦੇ ਕਾਰ ਵਿਹਾਰ ਦੌਰਾਨ ਸੱਚੀ ਕਿਰਤ ਕਰਦਾ ਹੋਇਆ ਪਰਮਾਤਮਾ ਨੂੰ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਅਸਲ ਅਤੇ ਉੱਤਮ ਕਰਮ ਸੱਚੀ ਕਿਰਤ ਅਤੇ ਪ੍ਰਭੂ-ਭਗਤੀ ਹੈ, ਜੋ ਮਨੁੱਖੀ ਜੀਵਨ ਦਾ ਮੁੱਖ ਮਨੋਰਥ, ਬੁਨਿਆਦ ਅਤੇ ਮਾਰਗ ਹੈ। ਦੋਸਤੋ ਇਸ ਖ਼ਬਰ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਦੇਖ ਕੇ ਤੁਸੀਂ ਖ਼ਬਰ ਸਬੰਧੀ ਸਾਰੀ ਜਾਣਕਾਰੀ ਲੈ ਸਕਦੇ ਅਤੇ ਖ਼ਬਰ ਵਿਸਥਾਰ ਨਾਲ ਦੇਖ ਸਕਦੇ ਹੋ ਆਪ ਜੀ ਦਾ ਬਹੁਤ ਬਹੁਤ ਧੰਨਵਾਦ