ਕਿਰਪਾਂ ਕਰਕੇ ਇਸ ਵੀਡੀਓ ਨੂੰ ਵੱਧ ਤੋ ਵੱਧ ਸ਼ੇਅਰ ਕਰੋ ਤਾਂ ਜੋ ਸਰਬੱਤ ਦਾ ਭਲਾ ਹੋ ਸਕੇ ਜੀ ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਅਜਿਹੀ ਜਾਣਕਾਰੀ ਲੈ ਕੇ ਆਉਂਦੇ ਹਾਂ ਜੋ ਕਿ ਤੁਹਾਡੇ ਲਈ ਬੇਹੱਦ ਫ਼ਾਇਦੇਮੰਦ ਸਾਬਿਤ ਹੁੰਦੀ ਹੈ ਕਿਉਂਕਿ ਇਹ ਤੁਹਾਡੀ ਸਿਹਤ ਨਾਲ ਜੁੜੀ ਹੁੰਦੀ ਹੈ ਅਤੇ ਤੁਹਾਨੂੰ ਬੀਮਾਰੀਆਂ ਤੋਂ ਦੂਰ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ।ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਗਰਮੀਆਂ ਵਿਚ ਅਸੀਂ ਕਿਹੜੇ ਪਦਾਰਥ ਦਾ ਸੇਵਨ ਕਰ ਕੇ ਆਪਣੇ ਸਰੀਰ ਨੂੰ ਠੰਢਾ ਰੱਖ ਸਕਦੇ ਹਾਂ
ਜਾਂ ਹੋਰਨਾਂ ਵੀ ਬਹੁਤ ਸਾਰੀਆਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ।ਜਿਵੇਂ ਕਿ ਗਰਮੀਆਂ ਦੇ ਦਿਨਾਂ ਵਿੱਚ ਅਕਸਰ ਹੀ ਲੋਕਾਂ ਨੂੰ ਪੇਟ ਸੰਬੰਧੀ ਬਹੁਤ ਸਾਰੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਸ ਮੌਸਮ ਵਿੱਚ ਸਾਡੇ ਸਰੀਰ ਦੀ ਅੰਦਰੂਨੀ ਗਰਮੀ ਵਧ ਜਾਂਦੀ ਹੈ। ਜਿਸ ਕਾਰਨ ਕੇ ਸਾਨੂੰ ਕਬਜ਼, ਪੇਟ ਗੈਸ,ਖੱਟੇ ਡਕਾਰ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਆਉਂਦੀਆਂ ਹਨ। ਜੇਕਰ ਤੁਹਾਨੂੰ ਵੀ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਤਾਂ ਤੁਸੀਂ ਸੱਤੂ ਵਾਲੇ ਪਾਣੀ ਦਾ ਸੇਵਨ ਕਰ ਸਕਦੇ ਹੋ ਦੱਸ ਦੇਈਏ ਕਿ ਜਦੋਂ ਅਸੀਂ ਭੁਜੇ ਹੋਏ ਛੋਲਿਆਂ ਨੂੰ ਪੀਸ ਲੈਂਦੇ ਹਾਂ ਤਾਂ ਉਸ ਨੂੰ ਸੱਤੂ ਕਹਿੰਦੇ ਹਨ। ਜਿਵੇਂ ਕਿ ਅਸੀਂ ਜਾਣਦੇ ਹੀ ਹਾਂ ਕਿ ਭੁੱਜੇ ਹੋਏ ਛੋਲੇ ਸਾਡੇ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ ,ਉਸੇ ਤਰੀਕੇ ਨਾਲ ਇਸ ਨੂੰ ਪੀਸ ਕੇ ਜੋ ਸੱਤੂ ਬਣਾਇਆ ਜਾਂਦਾ ਹੈ ਜੇਕਰ ਅਸੀਂ ਉਸ ਦਾ ਪਾਣੀ ਬਣਾ ਕੇ ਪੀਂਦੇ ਹਾਂ ਤਾਂ ਇਸ ਨਾਲ ਵੀ ਸਾਡੇ ਸਰੀਰ ਨੂੰ ਬਹੁਤ ਫ਼ਾਇਦਾ ਪਹੁੰਚਦਾ ਹੈ।