ਪੰਜਾਬ ਚ ਸਿਆਸੀ ਪਾਰਟੀਆਂ ਵੱਲੋ ਆਉਣ ਵਾਲੀਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆ ਉਲੀਕੀਆ ਜਾ ਰਹੀਆਂ ਹਨ ਇਸ ਦੌਰਾਨ ਬਹੁਤ ਸਾਰੇ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਵਿਚ ਵੀ ਫੇਰ ਬਦਲ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਕਾਂਗਰਸੀ ਆਗੂ ਅਕਾਲੀ ਦਲ ਵਿੱਚ ਅਤੇ ਅਕਾਲੀ ਦਲ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਜਾਣਕਾਰੀ ਅਨੁਸਾਰ ਪਾਰਟੀ ਵਿੱਚ
ਸ਼ਾਮਲ ਹੋਣ ਤੇ ਜਿਥੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੀ ਆਇਆਂ ਆਖਿਆ ਗਿਆ ਉੱਥੇ ਹੀ ਉਹਨਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਇਸ ਮੌਕੇ ਉਪਰ ਰੰਧਾਵਾ ਵੱਲੋਂ ਆਖਿਆ ਗਿਆ ਹੈ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੇ ਕੀਤੇ ਗਏ ਕੰਮਾਂ ਤੋਂ ਪ੍ਰਭਾਵਤ ਹੋ ਕੇ ਅਕਾਲੀ ਦਲ ਦੇ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਨਮਾਨ ਬਹਾਲ ਰੱਖਿਆ ਜਾਵੇਗਾ ਇਸ
ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਆਗੂ ਪਾਰਟੀ ਨਾਲੋਂ ਵੱਖ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ ਜਿਸ ਨਾਲ ਕਾਂਗਰਸ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸੁਖਦੇਵ ਸਿੰਘ ਖਹਿਰਾ ਜੋ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਖਹਿਰਾ ਕੋਟਲੀ ਦੇ ਨਾਲ ਸਬੰਧ ਰੱਖਦੇ ਹਨ ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਰਣਜੀਤ ਸਿੰਘ ਗੋਲਡੀ ਅਤੇ ਸਰਪੰਚ ਰਣਧੀਰ ਸਿੰਘ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ