ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਦੀ ਲੀਡਰਸ਼ਿਪ ਨੇ ਪੰਜਾਬ ਵਿੱਚ ਹੁਣ ਅਨੁਸ਼ਾਸਨ ਨੂੰ ਸਖਤੀ ਨਾਲ ਲਾਗੂ ਕਰਨ ਦੇ ਸੰਕੇਤ ਦਿੱਤੇ ਹਨ ਕਾਂਗਰਸ ਦੇ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਕਿਉਂਕਿ ਨੇਡ਼ੇ ਆ ਰਹੀਆਂ ਹਨ ਇਸ ਲਈ ਕਾਂਗਰਸ ਲੀਡਰਸ਼ਿਪ ਨਹੀਂ ਚਾਹੁੰਦੀ ਕਿ
ਪਾਰਟੀ ਆਗੂ ਜਾਂ ਮੰਤਰੀਆਂ ਵਲੋਂ ਅਨੁਸ਼ਾਸਨਹੀਣਤਾ ਸਾਹਮਣੇ ਆਏ ਇਹੀ ਕਾਰਨ ਹੈ ਕਿ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹਰੀਸ਼ ਰਾਵਤ ਨੂੰ ਪੰਜਾਬ ਦੌਰੇ ਤੇ ਭੇਜਿਆ ਹੈ ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਹਰੀਸ਼ ਰਾਵਤ ਨੂੰ ਇਹ ਸੰਦੇਸ਼ ਭੇਜਿਆ ਹੈ ਕਿ ਅਨੁਸ਼ਾਸਨਹੀਣਤਾ ਵਰਗੇ ਮਾਮਲਿਆਂ ਨਾਲ ਸਖਤੀ ਦੇ ਨਾਲ ਕਾਂਗਰਸ ਨਜਿੱਠੇਗੀ ਜਿਹੜਾ ਵੀ
ਅਨੁਸ਼ਾਸਨਹੀਣਤਾ ਵਿਖਾਏਗਾ ਉਸਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਭਾਵੇਂ ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਰਾਵਤ ਨੂੰ ਵੀ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜੇ ਉਨ੍ਹਾਂ ਨੇ ਅਨੁਸ਼ਾਸਨਹੀਣਤਾ ਦਿਖਾਉਣ ਵਾਲੇ ਆਗੂਆਂ ਵਿਰੁੱਧ ਸਖਤ ਕਾਰਵਾਈ ਕਰਨੀ ਪਈ ਤਾਂ ਉਹ ਆਜ਼ਾਦ ਹਨ ਰਾਵਤ ਨੇ ਬੁੱਧਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ
ਦੋਵਾਂ ਨਾਲ ਮੁਲਾਕਾਤ ਕੀਤੀ ਹੈ ਸੂਤਰਾਂ ਨੇ ਕਿਹਾ ਕਿ ਰਾਵਤ ਨੇ ਅੰਦਰਖਾਤੇ ਆਪਣੇ ਵਿਚਾਰਾਂ ਤੋਂ ਨਵਜੋਤ ਸਿੰਘ ਸਿੱਧੂ ਦੀ ਟੀਮ ਨੂੰ ਜਾਣੂ ਕਰਵਾ ਦਿੱਤਾ ਹੈ ਤੇ ਕਾਂਗਰਸ ਲੀਡਰਸ਼ਿਪ ਕੀ ਚਾਹੁੰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ