ਮਾਪਿਆਂ ਲਈ ਖਾਸ ਕਥਾ ਜਰੂਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਅੰ ਗ (ANG) – ੬੮੦ (680)”*ਧਨਾਸਰੀ ਮਹਲਾ ੫ ॥**ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥

ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥*ਪਦਅਰਥ: ਗੁਰਿ = ਗੁਰੂ ਨੇ। ਕੈ ਮਸਤਕਿ = ਦੇ ਮੱਥੇ ਉੱਤੇ। ਕਰਮਾ = ਕਿਸਮਤ, ਭਾਗ। ਦ੍ਰਿੜਾਵੈ = (ਹੋਰਨਾਂ ਨੂੰ) ਦ੍ਰਿੜ੍ਹ ਕਰਾਂਦਾ ਹੈ। ਜੁਗ ਮਹਿ = ਜਗਤ ਵਿਚ। ਧਰਮ = ਫ਼ਰਜ਼, ਕੰਮ।੧। ਕਉ = ਨੂੰ, ਵਾਸਤੇ। ਵਡਾਈ = ਵਡਿਆਈ। ਸੋਭ = ਸੋਭਾ। ਨਾਮੋ = ਨਾਮ ਹੀ। ਗਤਿ = ਉੱਚੀ ਆਤਮਕ ਅਵਸਥਾ।

ਪਤਿ = ਇੱਜ਼ਤ। ਮਾਨੈ = ਮੰਨਦਾ ਹੈ। ਹੋਗ = ਹੋਵੇਗਾ।੧।ਰਹਾਉ। ਕੈ ਪਾਲੈ = ਦੇ ਪੱਲੇ ਵਿਚ। ਬਿਉਹਾਰਾ = ਵਿਹਾਰ = ਕਾਰ। ਆਧਾਰਾ = ਆਸਰਾ। ਲਾਹਾ = ਲਾਭ, ਖੱਟੀ।੨।**ਅਰਥ: ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ

(ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ ॥ ਪਰਮਾਤਮਾ ਦਾ ਨਾਮ-ਧਨ ਜਿਸ

ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ ਜੀ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥ਦੋਸਤੋ ਇਸ ਖ਼ ਬ ਰ ਸ ਬੰਧੀ ਵਧੇ ਰੇ ਜਾ ਣ ਕਾਰੀ ਲੈਣ ਲਈ ਹੇ ਠ ਦਿੱਤੀ ਵੀ ਡੀਓ ਦੇ ਖ ਕੇ ਤੁਸੀਂ ਖ਼ਬਰ ਸਬੰ ਧੀ ਸਾਰੀ ਜਾਣਕਾਰੀ ਲੈ ਸਕਦੇ ਅਤੇ ਖ਼ਬਰ ਵਿਸਥਾਰ ਨਾਲ ਦੇਖ ਸਕਦੇ ਹੋ ਆਪ ਜੀ ਦਾ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *