ਮਾਪੇ ਇਹ ਕਥਾ ਜਰੂਰ ਸੁਣਨ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ।

ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ॥੧॥ ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ

ਸਹੇੜ ਲੈਂਦਾ ਹੈ) ॥੧॥ ਰਹਾਉ ॥ ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ

ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ॥੨॥ (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-

ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ)-ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ *ਪਾਂਦਾ ਹੈ॥੩॥ ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ,।

Leave a Reply

Your email address will not be published. Required fields are marked *