ਸ਼੍ਰੀ ਹੇਮਕੁੰਟ ਸਾਹਿਬ ਤੋਂ ਆ ਈ ਖੁ ਸ਼ਖਬਰੀ

ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਇਹ ਐਲਾਨ ਕੀਤਾ ਹੈ। ਟਰੱਸਟ ਵੱਲੋਂ ਅੱਜ ਦੱਸਿਆ ਗਿਆ ਕਿ ਯਾਤਰਾ ਦੌਰਾਨ ਇੱਕ ਦਿਨ ਵਿੱਚ ਸਿਰਫ 1000 ਸ਼ਰਧਾਲੂਆਂ ਨੂੰ ਦਰਸ਼ਨ

ਕਰਨ ਦੀ ਆਗਿਆ ਹੋਵੇਗੀ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਇਹ ਸ਼ਰਤ ਰੱਖੀ ਗਈ ਹੈ ਕਿ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਇਹ ਉਨ੍ਹਾਂ ਲੋਕਾਂ ਲਈ ਜ਼ਰੂਰੀ ਹੈ ਜਿਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਨਹੀਂ ਲਗਾਇਆ ਗਿਆ ਹੈ।ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ

ਨੇ ਦਿੱਤੀ। ਜ਼ਿਕਰਯੋਗ ਹੈ ਕਿ ਕਰੋਨਾ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੱਦ ਕੀਤੀ ਗਈ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 10 ਸਾਲ ਤੋਂ ਘੱਟ ਉਮਰ ਦੇ ਬੱਚੇ ਅਤੇ 60 ਸਾਲ ਤੋਂ ਵੱਧ ਉਮਰ ਦੇ ਬੱਚੇ ਜੇਕਰ ਹੁਣ ਯਾਤਰਾ ਨਹੀਂ ਕਰਦੇ ਤਾਂ ਉਹ ਠੀਕ ਹੋਣਗੇ।ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ

ਦਮਾ, ਛਾਤੀ ਅਤੇ ਦਿਲ ਦੀ ਔਖ ਜਾਂ ਸ਼ੂ ਗ ਰ, ਕੈਂ ਸ ਰ , ਗੁ ਰ ਦੇ ਦੀਆਂ ਦਿੱਕਤਾਂ ਆਦਿ ਹਨ, ਉਨ੍ਹਾਂ ਨੂੰ ਵੀ ਯਾਤਰਾ ਤੋਂ ਬਚਣਾ ਚਾਹੀਦਾ ਹੈ। ਯਾਤਰੀਆਂ ਨੂੰ ਯਾਤਰਾ ਦੌਰਾਨ ਫੇਸ ਮਾਸਕ ਪਹਿਨਣ ਲਈ ਵੀ ਕਿਹਾ ਗਿਆ ਹੈ, ਆਪਣੇ ਹੱਥ ਸਾਬਣ ਨਾਲ ਧੋਦੇ ਰਹੋ, ਸਮਾਜਿਕ ਦੂਰੀ ਵੀ ਬਣਾਈ ਰੱਖੋ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *