ਸਿੱਧੂ ਦੇ ਸਲਾਹਕਾਰ ਦਾ ਵੱਡਾ ਬਿਆਨ

ਵੱਡੀ ਖਬਰ ਆ ਰਹੀ ਹੈ ਨਵਜੋਤ ਸਿੱਧੂ ਬਾਰੇ ਜਾਣਕਾਰੀ ਅਨੁਸਾਰ ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਸਾਬਕਾ ਡੀ ਜੀ ਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਾਜਨੀਤਿਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਟਵੀਟ ਕਰਦਿਆਂ ਸਿਆਸੀ ਗਲਿਆਰਿਆਂ ਚ ਨਵੀਂ ਚਰਚਾ ਛੇੜ ਦਿੱਤੀ ਹੈ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਿਆ ਹੈ ਮੁਹੰਮਦ ਮੁਸਤਫਾ ਨੇ ਟਵੀਟ ਕਰਦੇ ਹੋਏ ਇੱਥੋਂ ਤੱਕ ਕਹਿ ਦਿੱਤਾ ਕਿ ਅਜਿਹਾ ਲੱਗਦਾ ਹੈ

ਕਿ ਕੁਰਸੀ ਗਵਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਿਕ ਸੰਤੁਲਨ ਵੀ ਗਵਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਕੈਪਟਨ ਆਪਣੀ ਕਿਸਮਤ ਨਹੀਂ ਬਦਲ ਸਕੇ ਤਾਂ ਨਵਜੋਤ ਸਿੱਧੂ ਦਾ ਕੀ ਬਦਲਣਗੇ ਦੱਸ ਦਈਏ ਕਿ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ 1 ਸੌ 17 ਸੀਟਾਂ ਵਿੱਚੋਂ ਕਿਸੇ ਵੀ ਸੀਟ ਤੇ ਕੈਪਟਨ ਸਿੱਧੂ ਨੂੰ ਚੈਲੇਂਜ ਕਰ ਦੇਣ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾ ਦੇਣਗੇ ਮੁਸਤਫ਼ਾ ਨੇ ਇਹ ਵੀ ਕਿਹਾ ਕਿ ਸਿੱਧੂ ਕੈਪਟਨ ਨੂੰ ਉਨ੍ਹਾਂ ਦੇ ਘਰ ਮਤਲਬ ਪਟਿਆਲਾ ਵਿਚ ਵੀ ਹਰਾਉਣ ਲਈ ਤਿਆਰ ਹੈ

ਅਮਰਿੰਦਰ ਸਿੰਘ ਕਿਸੇ ਨੂੰ ਬਲੀ ਦਾ ਬੱਕਰਾ ਬਣਾਉਣ ਦੀ ਬਜਾਏ ਖੁਦ ਮੈਦਾਨ ਚ ਆਉਣ ਇਸ ਦੇ ਨਾਲ ਹੀ ਉਨ੍ਹਾਂ ਹਾਈ ਕਮਾਨ ਨੂੰ ਸਿੱਧੂ ਨੂੰ ਪਟਿਆਲਾ ਤੋਂ ਟਿਕਟ ਦੇਣ ਲਈ ਕਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਦੀ ਜ਼ਮਾਨਤ ਜ਼ਬਤ ਨਾ ਹੋਈ ਤਾਂ ਉਹ ਸਿਆਸਤ ਛੱਡ ਦੇਣਗੇ।ਮੁਹੰਮਦ ਮੁਸਤਫਾ ਨੇ ਟਵੀਟ ਵਿਚ ਇਹ ਵੀ ਲਿਖਿਆ ਹੈ ਕਿ ਇਹ ਸੁਣ ਕੇ ਹੈਰਾਨੀ ਹੋਵੇਗੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਰਹੇ ਹਨ ਉਨ੍ਹਾਂ ਲਿਖਿਆ ਹੈ ਕਿ ਪਲੀਜ਼ ਸਰ ਮੇਰੇ ਲਈ ਦਿਲ ਤੇ ਹੱਥ ਰੱਖੋ ਮੇਰੀਆਂ ਅੱਖਾਂ ਚ ਅੱਖਾਂ ਪਾ ਕੇ ਬੋਲੇ ਕਿ ਹੁਣ ਤੱਕ ਤੁਸੀਂ ਕਾਂਗਰਸ ਵਿੱਚ ਹੀ ਸੀ ਤੁਸੀਂ ਤਾਂ ਪਹਿਲਾਂ ਹੀ ਕਾਂਗਰਸ ਛੱਡ ਚੁੱਕੇ ਸੀ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *