ਸ੍ਰੀ ਮੁਕਤਸਰ ਸਾਹਿਬ ਵਿਖੇ ਦਿਲ ਦੀ ਬਿਮਾਰੀ ਦੀ ਇਕ ਮਰੀਜ਼ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਔਰਤ ਦੇ ਅੰਤਿਮ ਸੰਸਕਾਰ ਉਪਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੁਝ ਸਾਮਾਨ ਸਾਹਮਣੇ ਵਿਖਾਉਂਦਿਆਂ ਦੋਸ਼ ਲਾਏ ਹਨ ਕਿ ਔਰਤ ਦੇ ਸਸਕਾਰ ਉਪਰੰਤ ਅੰਗੀਠਾ ਸੰਭਾਲਦਿਆਂ ਸਿਵੇ ‘ਚੋਂ ਕੁਝ ਡਾਕਟਰੀ ਵਰਤੋਂ ਦਾ ਸਾਮਾਨ ਮਿਲਿਆ ਹੈ। ਉਨ੍ਹਾਂ ਡਾਕਟਰ ‘ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ, ਜਦਕਿ ਡਾਕਟਰ ਨੇ ਦੋਸ਼ਾਂ ਨੂੰ ਨਕਾਰਿਆ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ
ਮੌਤ ਉਪਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਕਰ ਰਹੇ ਡਾਕਟਰ ‘ਤੇ ਵੱਡੇ ਦੋਸ਼ ਲਾਏ ਹਨ। ਸ੍ਰੀ ਮੁਕਤਸਰ ਸਾਹਿਬ ਵਾਸੀ ਬਜ਼ੁਰਗ ਔਰਤ ਇੰਦਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਮਾਤਾ ਨੂੰ ਅਚਾਨਕ ਅਟੈਕ ਆਇਆ ਤਾਂ ਉਹ ਸ੍ਰੀ ਮੁਕਤਸਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਖੇ ਮਾਤਾ ਨੂੰ ਲੈ ਗਏ। ਐਂਜੋਗਰਾਫੀ ਅਤੇ ਹੋਰ ਜ਼ਰੂਰੀ ਟੈਸਟਾਂ ਉਪਰੰਤ ਡਾਕਟਰ ਨੇ ਮਾਤਾ ਦੇ ਆਪ੍ਰੇਸ਼ਨ ਉਪਰੰਤ ਹਾਰਟ ਸਟੰਟ ਪਾ ਦਿੱਤੇ। ਕੁਝ ਸਮੇਂ ਬਾਅਦ ਮਾਤਾ ਦੀ ਤਬੀਅਤ ਵਿਗੜ ਗਈ
ਅਤੇ ਮਾਤਾ ਦੀ ਮੌਤ ਹੋ ਗਈ। ਪਰਿਵਾਰ ਦੇ ਮੈਂਬਰਾਂ ਅਨੁਸਾਰ ਉਨ੍ਹਾਂ ਇਸ ਨੂੰ ਪ੍ਰਮਾਤਮਾ ਦਾ ਭਾਣਾ ਮੰਨਿਆ ਅਤੇ ਮਾਤਾ ਦਾ ਅੰਤਿਮ ਸੰਸਕਾਰ ਕਰ ਦਿੱਤਾ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਜਦ ਉਨ੍ਹਾਂ ਨੇ ਮਾਤਾ ਦਾ ਅੰਗੀਠਾ ਸੰਭਾਲਣ ਦੀ ਰਸਮ ਕਰਦਿਆਂ ਫੁੱਲ ਚੁਗੇ ਤਾਂ ਕਾਫੀ ਸਾਰਾ ਮੈਡੀਕਲ ਵਰਤੋਂ ਦਾ ਸਾਮਾਨ ਮਾਤਾ ਦੇ ਸਿਵੇ ‘ਚੋਂ ਮਿਲਿਆ, ਜਿਸ ਉਪਰੰਤ ਉਹ ਸਭ ਪ੍ਰੇਸ਼ਾਨ ਹੋਏ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਤਾਰਾਂ ਆਦਿ ਸਬੰਧਿਤ ਡਾਕਟਰ ਨੇ ਸਟੰਟ ਪਾਉਣ ਸਮੇਂ ਅੰਦਰ
ਹੀ ਛੱਡ ਦਿੱਤੀਆਂ ਜਿਸ ਕਾਰਨ ਮਾਤਾ ਦੀ ਮੌਤ ਹੋਈ ਹੈ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ
ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ