ਕਥਾ-ਜਿੰਦਗੀ ਜਿਉਣ ਦਾ ਸਹੀ ਤਰੀਕਾ

ਕਥਾ-ਜਿੰਦਗੀ ਜਿਉਣ ਦਾ ਸਹੀ ਤਰੀਕਾ” Ang-696,ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696} ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧। ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ। ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ

{ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨। ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩। ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ!ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪। ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

Leave a Reply

Your email address will not be published. Required fields are marked *