ਯੂਟਿਊਬਰ ਤੇ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਪਟਿਆਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਿੱਧੂ ਨੂੰ 14 ਦਿਨ ਲਈ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਸਿੱਧੂ ਵੱਲੋਂ ਵਕੀਲ ਰਘੂ ਪੇਸ਼ ਹੋਏ, ਜਿਨ੍ਹਾਂ ਨੇ ਦੱਸਿਆ ਕਿ ਕੋਰਟ ਵਿਚ ਪੁਲਿਸ ਨੇ ਕਿਸੇ ਤਰ੍ਹਾਂ ਦੀ ਰਿਕਵਰੀ ਨਹੀਂ ਦਿਖਾਈ ਤੇ ਨਾ ਹੀ ਕਿਸੇ ਹੋਰ ਕੇਸ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲੈਣ ਲਈ ਕੋਈ ਅਰਜ਼ੀ ਦਾਇਰ ਕੀਤੀ ਗਈ ਹੈ।
ਭਾਨਾ ਸਿੱਧੂ ਨੂੰ ਅਦਾਲਤ ’ਚ ਪੇਸ਼ ਕਰਨ ਦੀ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ ’ਚ ਉਹਨਾਂ ਦੇ ਸਮਰਥਕ ਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਅਕਾਲੀ ਦਲ ਦੇ ਕਈ ਨੇਤਾ ਅਦਾਲਤ ਵਿਚ ਪਹੁੰਚੇ ਸਨ। ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਪੁਲਿਸ ਨੇ ਭਾਨਾ ਸਿੱਧੂ ਨੂੰ ਅਦਾਲਤ ਦੇ ਮੁੱਖ ਗੇਟ ਤੋਂ ਅੰਦਰ ਲੈ ਕੇ ਆਉਣ ਦੀ ਬਜਾਏ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲ ਕਰਵਾਇਆ ਤੇ ਜੱਜ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ।
ਪਟਿਆਲਾ ਦੀ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਭਾਨਾ ਨੂੰ ਅਦਾਲਤ ਵੱਲੋਂ 12 ਫਰਵਰੀ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੀ ਪੇਸ਼ੀ ਦੌਰਾਨ ਪਟਿਆਲਾ ਜ਼ਿਲ੍ਹਾ ਅਦਾਲਤ ‘ਚ ਭਾਰੀ ਪੁਲਿਸ ਫੋਰਸ ਤੈਨਾਤ ਵੇਖਣ ਨੂੰ ਮਿਲਿਆ। ਸੋਸ਼ਲ ਮੀਡੀਆ ਫੇਮ ਦੇ ਸਮਰਥਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਅਦਾਲਤ ਪਹੁੰਚੇ ਹਨ।
ਭਾਨਾ ਸਿੱਧੂ (Bhana Sidhu) ਹਾਲ ਹੀ ਵਿੱਚ ਉਨ੍ਹਾਂ ਟਰੈਵਲ ਏਜੰਟਾਂ ਨੂੰ ਫੋਨ ਕਰਕੇ ਲੋਕਾਂ ਦੇ ਪੈਸੇ ਵਾਪਸ ਕਰਨ ਲਈ ਕਹਿ ਰਿਹਾ ਸੀ ਜਿਨ੍ਹਾਂ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ‘ਤੇ ਠੱਗੀ ਮਾਰੀ ਜਾਂ ਪੈਸੇ ਨਹੀਂ ਮੋੜ ਰਹੇ ਸਨ। ਭਾਨਾ ਸਿੱਧੂ, ਜੋ ਟਰੈਵਲ ਏਜੇਂਟ ਕਥਿਤ ਤੌਰ ‘ਤੇ ਲੋਕਾਂ ਦੇ ਪੈਸੇ ਵਾਪਿਸ ਨਹੀਂ ਕਰਦੇ, ਉਨ੍ਹਾਂ ਦੇ ਖਿਲਾਫ ਸੋਸ਼ਲ ਮੀਡਿਆ ਤੇ ਵੀਡੀਓ ਪਾਉਂਦਾ ਹੈ।
ਭਾਨਾ ਸਿੰਘ ਸਿੱਧੂ ਨੂੰ ਲੁਧਿਆਣਾ ਸਿਟੀ ਪੁਲਿਸ ਨੇ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਟਰੈਵਲ ਏਜੰਸੀ ਚਲਾਉਣ ਵਾਲੀ ਇੱਕ ਔਰਤ ਨੂੰ ਕਥਿਤ ਤੌਰ ‘ਤੇ ਬਲੈਕਮੇਲ ਕਰਨ ਅਤੇ 10,000 ਰੁਪਏ ਦੀ ਮੰਗ ਕਰਨ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।ਬਾਅਦ ‘ਚ ਲੁਧਿਆਣਾ ਅਦਾਲਤ ਨੇ ਉਸਦੀ ਜ਼ਮਾਨਤ ਮਨਜ਼ੂਰ ਕਰ ਲਈ। ਭਾਨੇ ਸਿੱਧੂ ਦੀ ਰਿਹਾਈ ਤੋਂ ਠੀਕ ਪਹਿਲਾਂ ਪਟਿਆਲਾ ਪੁਲਿਸ ਨੇ ਸ਼ੁੱਕਰਵਾਰ ਨੂੰ ਉਸਨੂੰ ਮਲੇਰਕੋਟਲਾ ਜੇਲ ਤੋਂ ਆਪਣੀ ਹਿਰਾਸਤ ਵਿਚ ਲੈ ਲਿਆ।