ਮੌਸਮ ਵਿਭਾਗ ਨੇ ਪੰਜਾਬ ‘ਚ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ ਅਨੁਸਾਰ ਮੀਂਹ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਪਰ ਇਸ ਤੋਂ ਬਾਅਦ ਸੋਮਵਾਰ ਤੋਂ ਵੱਧ ਤੋਂ ਵੱਧ ਤਾਪਮਾਨ ਫਿਰ ਵਧ ਜਾਵੇਗਾ।
ਮਾਰਚ ਦੇ ਆਖਰੀ ਦਿਨਾਂ ‘ਚ ਪੰਜਾਬ ਤੇ ਹਰਿਆਣਾ ‘ਚ ਮੌਸਮ ਨੇ ਕਰਵਟ ਲੈ ਲਈ ਹੈ। ਦੋਵੇਂ ਸੂਬਿਆਂ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਹਰਿਆਣਾ-ਪੰਜਾਬ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ–ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜੇਕਰ ਮੀਂਹ ਦੇ ਨਾਲ-ਨਾਲ ਗੜੇ ਵੀ ਪੈਂਦੇ ਹਨ ਤਾਂ ਅੱਜ ਤਾਪਮਾਨ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਇਸ ਤੋਂ ਬਾਅਦ ਕੱਲ ਯਾਨੀ ਸੋਮਵਾਰ ਤੋਂ ਤਾਪਮਾਨ ਫਿਰ ਵਧਣ ਜਾ ਰਿਹਾ ਹੈ।
ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ
• ਇਸ ਵੇਲੇ ਚੰਡੀਗੜ੍ਹ ਵਿਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਅੰਮ੍ਰਿਤਸਰ ਵਿੱਚ ਤਾਪਮਾਨ 17 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਪਟਿਆਲਾ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਮੌਜੂਦਾ ਤਾਪਮਾਨ 28.4 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਅੰਬਾਲਾ ਵਿੱਚ ਤਾਪਮਾਨ 19.8 ਡਿਗਰੀ ਸੈਲਸੀਅਸ ਹੈ।
• ਗੁਰੂਗ੍ਰਾਮ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਮੌਜੂਦਾ ਤਾਪਮਾਨ 19.2 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਮੌਜੂਦਾ ਤਾਪਮਾਨ 22.6 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਮਹਿੰਦਰਗੜ੍ਹ ਵਿੱਚ ਤਾਪਮਾਨ 22 ਡਿਗਰੀ ਸੈਲਸੀਅਸ ਹੈ।
• ਇਸ ਸਮੇਂ ਰੇਵਾੜੀ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਹੈ।