ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਇਕ ਹੋਰ ਖ਼ਬਰ ਸਾਹਮਣੇ ਆਈ ਹੈ। ਇਹ ਖ਼ਬਰ ਉਨ੍ਹਾਂ ਦੇ ਬਠਿੰਡਾ ਦੌਰੇ ਸਮੇਂ ਦੀ ਦੱਸੀ ਜਾ ਰਹੀ ਹੈ। ਅਸਲ ਵਿਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਮੁੱਖ ਮੰਤਰੀ ਕਿਸੇ ਔਰਤ ਦੇ ਪੈਰੀਂ ਹੱਥ ਲਾਉਂਦੇ ਨਜ਼ਰ ਆਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਵੀਨੂੰ ਬਾਦਲ ਹੈ। ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਠਿੰਡਾ ਦੇ ਦੌਰੇ ਤੇ ਗਏ
ਤਾਂ ਉਨ੍ਹਾਂ ਦੀ ਵੀਨੂੰ ਬਾਦਲ ਨਾਲ ਮੁਲਾਕਾਤ ਹੋਈ। ਜਦੋਂ ਵੀਨੂੰ ਬਾਦਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਤਾਂ ਉਨ੍ਹਾਂ ਨੇ ਸਤਿਕਾਰ ਦੇ ਤੌਰ ਤੇ ਵੀਨੂੰ ਬਾਦਲ ਦੇ ਪੈਰੀਂ ਹੱਥ ਲਾਏ। ਆਮ ਤੌਰ ਤੇ ਸਤਿਕਾਰ ਵਜੋਂ ਵੱਡਿਆਂ ਦੇ ਪੈਰੀਂ ਹੱਥ ਲਾਏ ਜਾਂਦੇ ਹਨ। ਜਿਸ ਕਰਕੇ ਮੁੱਖ ਮੰਤਰੀ ਨੇ ਵੀ ਵੀਨੂੰ ਬਾਦਲ ਦੇ ਪੈਰੀਂ ਹੱਥ ਲਗਾ ਦਿੱਤੇ। ਇਸ ਨੂੰ ਹਰ ਕੋਈ ਆਪਣੇ ਨਜ਼ਰੀਏ ਨਾਲ ਦੇਖ ਰਿਹਾ ਹੈ। ਜ਼ਿਆਦਾਤਰ ਲੋਕ ਇਸ ਗੱਲੋਂ ਮੁੱਖ ਮੰਤਰੀ ਦੀ ਪ੍ਰਸੰਸਾ ਕਰ ਰਹੇ ਹਨ।
ਇਸ ਨੂੰ ਮੁੱਖ ਮੰਤਰੀ ਦੀ ਸਾਦਗੀ ਅਤੇ ਨਿਮਰਤਾ ਸਮਝਿਆ ਜਾ ਰਿਹਾ ਹੈ। ਮੁੱਖ ਮੰਤਰੀ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਜ਼ਮੀਨ ਨਾਲ ਜੁੜੇ ਹੋਏ ਇਨਸਾਨ ਹਨ। ਉਨ੍ਹਾਂ ਨੂੰ ਆਪਣੇ ਅਹੁਦੇ ਦਾ ਮਾਣ ਨਹੀਂ। ਵੀਨੂੰ ਬਾਦਲ ਦੇ ਪੈਰੀਂ ਹੱਥ ਲਾਉਣਾ ਉਨ੍ਹਾਂ ਦੇ ਵਧੀਆ ਸੰਸਕਾਰਾਂ ਦੀ ਨਿਸ਼ਾਨੀ ਕਿਹਾ ਜਾ ਸਕਦਾ ਹੈ। ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇਕ ਟੀ ਸਟਾਲ ਤੇ ਬੈਠ ਕੇ ਚਾਹ ਪੀਣੀ ਵੀ ਉਨ੍ਹਾਂ ਦੀ ਸਾਦਗੀ ਦੀ ਨਿਸ਼ਾਨੀ ਹੈ।
ਉਹ ਵੀ.ਆਈ.ਪੀ ਕਲਚਰ ਨੂੰ ਛੱਡ ਕੇ ਆਮ ਸਮਾਜ ਵਿੱਚ ਵਿਚਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਨੂੰ ਰਾਤ ਦੇ ਢਾਈ ਵਜੇ ਇੱਕ ਕੰਧ ਤੇ ਬੈਠ ਕੇ ਲੋਕਾਂ ਦੇ ਮਸਲੇ ਸੁਣਦੇ ਵੀ ਦੇਖਿਆ ਗਿਆ। ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਸੀ। ਪੰਜਾਬ ਦੀ ਜਨਤਾ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਦੇਖਣਾ ਹੋਵੇਗਾ ਕਿ ਉਹ ਇਨ੍ਹਾਂ ਉਮੀਦਾਂ ਤੇ ਕਿੰਨੇ ਕੁ ਖਰੇ ਉਤਰਦੇ ਹਨ? ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ