ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸਾਰੇ…ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ
ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ
ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ
ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ
ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।