ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ
ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ
ਕਿਸਾਨ ਅੰਦੋਲਨ ਜਿਸ ਨੂੰ ਕਈ ਲੋਕ ਕਿਸਾਨ ਅੰਦੋਲਨ-2 ਵੀ ਕਹਿ ਰਹੇ ਹਨ। ਅੱਜ ਆਪਣੇ ਚੌਥੇ ਦਿਨ ਵਿੱਚ ਦਾਖਲ ਹੋ ਗਿਆ ਹੈ। ਕਿਸਾਨ ਸਰਕਾਰ ਉੱਪਰ ਦਬਾਅ ਬਣਾ ਰਹੇ ਹਨ ਕਿ ਜਾਂ ਤਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਉਨ੍ਹਾਂ ਨੂੰ ਦਿੱਲੀ ਜਾ ਕੇ ਮੁਜ਼ਾਹਰਾ ਕਰਨ ਦਿੱਤਾ ਜਾਵੇ। ਮੋਟੇ ਤੌਰ ਉੱਤੇ ਦੇਖਿਆ ਜਾਵੇ ਤਾਂ ਮੌਜੂਦਾ ਅੰਦੋਲਨ 2020-21 ਦੇ ਅੰਦੋਲਨ ਤੋਂ ਬਾਅਦ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕਈ ਵਾਅਦੇ ਪੂਰੇ ਨਾ ਕਰਨ ਦੀ ਨਰਾਜ਼ਗੀ ਤੋਂ ਨਿਕਲਿਆ ਹੈ।
ਮਸਲੇ ਦੇ ਹੱਲ ਲਈ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨ ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਮੁਤਾਬਕ ਗੱਲਬਾਤ ਸਾਰਥਕ ਸੀ ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਉੱਤੇ ਸਰਕਾਰ ਦੇ ਅਮਲ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲ਼ੋਂ ਵੀਰਵਾਰ ਨੂੰ ਭਾਰਤ ਬੰਦ ਖਾਸ ਕਰਕੇ ਪੇਂਡੂ ਇਲਾਕਿਆਂ ਵਿੱਚ ਕੰਮਕਾਜ ਠੱਪ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸਦੇ ਮੱਦੇਨਜ਼ਰ ਦਿੱਲੀ ਅਤੇ ਹੋਰ ਥਾਵਾਂ ਉੱਤੇ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ।
ਬੀਬੀਸੀ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਮੁਤਾਬਕ ਵੀਰਵਾਰ ਸਵੇਰੇ ਸਿੰਘੂ ਬਾਰਡਰ ਉੱਤੇ ਗੁਰਦਾਸਪੁਰ ਦੇ 63 ਸਾਲਾ ਕਿਸਾਨ ਗਿਆਨ ਸਿੰਘ ਦੀ ਜਾਨ ਚਲੀ ਗਈ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਏ ਗਏ। ਉੱਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਏ। ਮੌਜੂਦਾ ਕਿਸਾਨ ਅੰਦੋਲਨ ਦੌਰਾਨ ਜਾਣ ਵਾਲੀ ਇਹ ਪਹਿਲੀ ਜਾਨ ਹੈ। ਗਿਆਨ ਸਿੰਘ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਸਨ। ਪਿੱਛੇ ਉਨ੍ਹਾਂ ਦੇ ਪਿੰਡ ਅਤੇ ਘਰ ਵਿੱਚ ਮਾਤਮ ਦਾ ਛਾ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ