ਮੋਗਾ ਅੰਦਰ ਪੈਂਦੇ ਪਿੰਡ ਬਹੋਨਾ ‘ਚ, ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਾਰਨ ਪਤੀ ਨੇ ਪਤਨੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਲਾਜ ਦੌਰਾਨ ਉਸ ਦੀ ਮੌਤ ਹੋਣ ਦਾ ਸਮਾਚਾਰ ਹੈ।ਪੁਲਿਸ ਨੇ ਗੁਆਂਢੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਾਣਕਾਰੀ ਅਨੁਸਾਰ, ਮੋਗਾ ਦੇ ਪਿੰਡ ਬਹੋਨਾ ‘ਚ ਐਤਵਾਰ ਸਵੇਰੇ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਾਰਨ ਇਕ ਔਰਤ ਨੂੰ ਉਸ ਦੇ ਪਤੀ ਨੇ
ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਹਮਲੇ ਵਿਚ ਜ਼ਖ਼ਮੀ ਔਰਤ ਦੀਆਂ ਦੋਵੇਂ ਬਾਹਾਂ ਅਤੇ ਸਿਰ ਬੁਰੀ ਤਰ੍ਹਾਂ ਵੱਢਿਆ ਗਿਆ ਅਤੇ ਉਸ ਦੀ ਇਕ ਅੱਖ ਵੀ ਬਾਹਰ ਆ ਗਈ। ਪਿੰਡ ਵਾਸੀਆਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਔਰਤ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ ਅਤੇ ਫਰੀਦਕੋਟ ਵਿਖੇ ਇਲਾਜ ਦੌਰਾਨ ਔਰਤ ਸਰਬਜੀਤ ਕੌਰ ਦੀ ਮੌਤ
ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕਾ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਮਾਂ ਸਰਬਜੀਤ ਕੌਰ ਦੇ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸਨ ਅਤੇ ਘਟਨਾ ਵਾਲੇ ਦਿਨ ਉਹ ਉਸ ਦੇ ਘਰ ਆਇਆ ਹੋੋੋਇਆ ਸੀ ਅਤੇ ਪਿਤਾ ਨੇ ਗੁੱਸੇ ਵਿਚ ਆ ਕੇ ਉਸ ‘ਤੇ ਹਮਲਾ ਕਰ ਦਿੱਤਾ। ਸੋਮਵਾਰ ਨੂੰ ਮੇਰੀ ਮਾਂ ਤੇ ਉਸ ਮੁੰਡੇ ਨੇ ਕੋਰਟ ਮੈਰਿਜ ਕਰਨੀ ਸੀ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ
ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ
ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ