ਗੁਰੂ ਗ੍ਰੰਥ ਸਾਹਿਬ ਜੀ ਦੀ ਪਰਿਕਰਮਾ ਦੀ ਕਿਰਪਾ

ਗੁਰੂ ਸਾਹਿਬਾਨ ਵੱਲੋਂ ਭਗਤਾਂ,ਭੱਟਾਂ ਅਤੇ ਹੋਰ ਬਾਣੀ ਕਾਰਾਂ ਦੇ ਬਚ ਨਾਂ ਨੂੰ ਜੋ ਪ੍ਰਭੂ ਦੀ ਯਾਦ ਦਿਵਾਉਂਦੇ ਹਨ, ਸਾਂਭ-ਸੰਭਾਲ ਲਿਆ ਗਿਆ। ਸ੍ਰੀ ਗੁਰੂ ਨਾਨਕ ਸਾਹਿਬ ਨੇ ਇਹ ਪਾਵਨ ਬਚਨ ‘ਪੋਥੀ’ ਰੂਪ ਵਿਚ ਲਿਖ ਦਿੱਤੇ ਸਨ। ਜਦੋਂ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਗੱਦੀ ਉੱਤੇ ਬਿਰਾਜਮਾਨ ਹੋਏ ਤਾਂ ਇਸ ਪੋਥੀ ਦੀ ਸੌਂਪਣਾ ਵੀ ਉਨ੍ਹਾਂ ਨੂੰ ਕਰ ਦਿੱਤੀ। ਆਤਮ-ਤ੍ਰਿਪਤੀ ਤੇ ਨਿਰੰਕਾਰ ਦੇ ਦਰਸ਼ਨ ਕਰਾਉਣ ਵਾਲੇ ਇਨ੍ਹਾਂ ਅੰਮ੍ਰਿਤ ਬਚਨਾਂ ਦਾ ਪ੍ਰਵਾਹ ਸ੍ਰੀ ਗੁਰੂ ਅੰਗਦ ਸਾਹਿਬ, ਸ੍ਰੀ ਗੁਰੂ ਅਮਰਦਾਸ ਸਾਹਿਬ, ਸ੍ਰੀ ਗੁਰੂ ਰਾਮਦਾਸ ਸਾਹਿਬ ਅਤੇ ਸ੍ਰੀ ਗੁਰੂ ਅਰਜਨ ਸਾਹਿਬ ਤਕ ਨਿਰੰਤਰ ਚੱਲਦਾ ਰਿਹਾ।

ਇਹ ਪਾਵਨ ਬਚਨ ਪੋਥੀ ਰੂਪ ਵਿਚ ਇਕ ਗੁਰੂ ਤੋਂ ਬਾਅਦ ਦੂਜੇ ਗੁਰੂ ਸਾਹਿਬਾਨ ਤੋਂ ਹੁੰਦੇ ਹੋਏ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਏ। ਸ਼ਾਂਤੀ ਦੇ ਪੁੰਜ, ਸ਼ ਹੀ ਦਾਂ ਦੇ ਸਿਰਤਾਜ ਅਤੇ ਰਹਿਮਤਾਂ ਦੇ ਦਾਤੇ ਸਤਿਗੁਰੂ ਜੀ ਨੇ ਮਨੁੱਖਤਾ ਦਾ ਦੁੱਖ ਹਰਨ ਲਈ ਭਗਤਾਂ, ਭੱਟਾਂ ਅਤੇ ਗੁਰੂ-ਘਰ ਵੱਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿਚ ‘ਆਦਿ ਗ੍ਰੰਥ’ ਦਾ ਸੰਕਲਨ ਕੀਤਾ।

ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦ ਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੀ ਅਗਵਾਈ ਹੇਠ ਪਾਵਨ ਬੀੜ ਨੂੰ ਲਿਖਣ ਦੀ ਸੇਵਾ ਨਿਭਾਈ। ਗੁਰੂ ਸਾਹਿਬ ਨੇ ਸਮੁੱਚੀ ਬਾਣੀ ਨੂੰ ਰਾਗਾਂ ਵਿਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬ ਦੀ ਬਾਣੀ ਮਹਲਾ 1,2,3,4,5 ਆਦਿ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ।ਸੰਪਾਦਨਾ ਦਾ ਇਹ ਮਹਾਨ ਕਾਰਜ ਸੰਮਤ 1661 ਬਿਕ੍ਰਮੀ (1604 ਈ:) ਨੂੰ ਸੰਪੰਨ ਹੋਇਆ।

ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸੇ ਸਾਲ ਹੀ ਭਾਦਰੋਂ ਸੁਦੀ ਏਕਮ ਵਾਲੇ ਦਿਨ ਬਾਬਾ ਬੁੱਢਾ ਜੀ ਦੇ ਸੀਸ ਉੱਪਰ ਬਿਰਾਜਮਾਨ ਕਰ ਨਗਰ ਕੀਰਤਨ ਦੇ ਰੂਪ ਵਿਚ ਸੰਗਤਾਂ ਦੀ ਸ਼ਮੂਲੀਅਤ ਨਾਲ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦਿਆਂ, ਫੁੱਲਾਂ ਦੀ ਵਰਖਾ ਕਰਦੇ ਹੋਏ, ਪੂਰਨ ਸ਼ਰਧਾ, ਸਤਿਕਾਰ ਅਤੇ ਪਿਆਰ ਨਾਲ ਸੁੰਦਰ ਪੀੜ੍ਹੇ ’ਤੇ ਸੁਭਾਇਮਾਨ ਕੀਤਾ ਗਿਆ।

ਫਿਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਹਾਜ਼ਰੀ ਵਿਚ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਬਿਰਾਜਮਾਨ ਹੋ ਗਈਆਂ। ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਥਾਪੇ ਗਏ। ਬਾਬਾ ਬੁੱਢਾ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਥਮ ਪ੍ਰਕਾਸ਼ ਕਰਕੇਉਪਰੰਤ ਹੁਕਮਨਾਮਾ ਲਿਆ, ਉਸ ਸਮੇਂ ਜੋ ਹੁਕਮਨਾਮਾ ਸੰਗਤਾਂ ਨੂੰ ਪ੍ਰਾਪਤ ਹੋਇਆ ਉਹ ਇਹ ਸੀ:ਸੰਤਾ ਕੇ ਕਾਰਜਿ ਆਪਿ ਖਲੋਇਆਹਰਿ ਕੰਮੁ ਕਰਾਵਣਿ ਆਇਆ ਰਾਮ॥

ਗੁਰੂ ਸਾਹਿਬ ਜੀ ਮਹਾਰਾਜ ਸਾਨੂੰ ਸਾਰਿਆਂ ਨੂੰ ਗੁਰਸਿੱਖੀ ਦੀ ਦਾਤ, ਬਾਣੀ ਤੇ ਬਾਣੇ ਦੀ ਦਾਤ, ਚੜ੍ਹਦੀ ਕਲਾ ਵਾਲਾ ਉੱਚਾ ਤੇ ਸੁੱਚਾ ਜੀਵਨ ਬਖਸ਼ਣ ਜੀ.

 

 

Leave a Reply

Your email address will not be published. Required fields are marked *