ਇਕ ਟਰੱਕ ਡਰਾਈਵਰ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਆਪਣੀ ਪਤਨੀ ਅਤੇ ਉਸ ਦੇ ਆਸ਼ਕ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਫਿਲਹਾਲ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਟਰੱਕ ਡਰਾਈਵਰ ਦੀ ਪਛਾਣ ਕਰਨ ਦੇ ਤੌਰ ‘ਤੇ ਕੀਤੀ ਗਈ ਹੈ। ਪੁਲਸ ਨੇ ਉਸ ਕੋਲੋਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਹੈ। ਇਸ ‘ਚ ਉਸ ਨੇ ਆਪਣੀ ਪਤਨੀ ਅਤੇ ਉਸ ਦੇ ਆਸ਼ਕ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ।
ਪੁਲਸ ਮੁਤਾਬਕ ਕਰਨ ਆਪਣੇ ਕਮਰੇ ‘ਚ ਸੀ ਤਾਂ ਉਸ ਦਾ ਭਰਾ ਉਸ ਨੂੰ ਬੁਲਾਉਣ ਲਈ ਘਰ ਗਿਆ। ਉਸ ਨੇ ਦੇਖਿਆ ਕਿ ਅੰਦਰੋਂ ਦਰਵਾਜ਼ਾ ਬੰਦ ਹੈ। ਜਦੋਂ ਉਸ ਨੇ ਖਿੜਕੀ ਤੋਂ ਦੇਖਿਆ ਤਾਂ ਉਸ ਦਾ ਭਰਾ ਫ਼ਾਹੇ ਨਾਲ ਲਟਕ ਰਿਹਾ ਸੀ। ਇਸ ‘ਤੇ ਉਸ ਨੇ ਗੁਆਂਢੀਆਂ ਅਤੇ ਪੁਲਸ ਨੂੰ ਸੂਚਨਾ ਦਿੱਤੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਰਨ ਦਾ ਕਰੀਬ 3 ਸਾਲ ਪਹਿਲਾਂ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਸੀ ਅਤੇ ਅਜੇ ਉਨ੍ਹਾਂ ਦੇ ਕੋਈ ਬੱਚਾ ਨਹੀਂ ਸੀ।
ਪਿਛਲੇ ਕਾਫ਼ੀ ਸਮੇਂ ਤੋਂ ਕਿਰਨ ਦੇ ਸੰਦੀਪ ਨਾਂ ਦੇ ਮੁੰਡੇ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਅਕਸਰ ਕਹਿੰਦਾ ਹੁੰਦਾ ਸੀ ਕਿ ਜਦੋਂ ਉਹ ਡਿਊਟੀ ‘ਤੇ ਜਾਂਦਾ ਹੈ ਤਾਂ ਸੰਦੀਪ ਉਸ ਦੇ ਘਰ ਆਉਂਦਾ ਸੀ। ਇਸ ਗੱਲ ਨੂੰ ਲੈ ਕੇ ਉਹ ਪਰੇਸ਼ਾਨ ਸੀ ਅਤੇ ਉਨ੍ਹਾਂ ਦੇ ਘਰ ਝਗੜਾ ਵੀ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇੰਨਾ ਵੱਡਾ ਕਦਮ ਚੁੱਕ ਲਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਰਨ ਦੀ ਪਤਨੀ ਅਤੇ ਉਸ ਦੀ ਆਸ਼ਕ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ