ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ
ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ
ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਨ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਰਿਹਾ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।