ਜਲੰਧਰ ਦਾ ਮਸ਼ਹੂਰ ਕੁਲਹੜ ਪੀਜ਼ਾ ਕਪਲ ਇੱਕ ਵਾਰ ਫਿਰ ਆਪਣੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਹੈ। ਤੁਹਾਨੂੰ ਦੱਸ ਦੇਈਏ ਕਿ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਜੋੜੇ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਲਈ ਸੀ। ਹੁਣ ਉਸ ਨੇ ਕਰਵਾ ਚੌਥ ਦੇ ਦਿਨ ਦਾ ਆਪਣਾ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਕਰਵਾ ਚੌਥ ਦੀਆਂ ਤਿਆਰੀਆਂ ਬਾਰੇ ਦੱਸਿਆ ਅਤੇ ਪੂਜਾ-ਅਰਚਨਾ ਕੀਤੀ।
ਇਹ ਜੋੜਾ ਫਿਰ ਤੋਂ ਸੋਸ਼ਲ ਮੀਡੀਆ ‘ਤੇ ਐਕਟਿਵ ਹੋ ਗਿਆ ਹੈ। ਕਰਵਾ ਚੌਥ ਤੋਂ ਪਹਿਲਾਂ ਮਸ਼ਹੂਰ ਕੁਲਹੜ ਪੀਜ਼ਾ ਜੋੜੇ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਇਸ ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਨਾਲ ਸਬੰਧਤ ਫੋਟੋ ਪੋਸਟ ਵੀ ਕੀਤੀ ਸੀ। ਪਿਛਲੇ ਮਹੀਨੇ ਵਾਪਰੀ ਘਟਨਾ ਤੋਂ ਬਾਅਦ ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕਮੈਂਟ ਕਾਲਮ ਨੂੰ ਹਾਈਟ ਕਰ ਦਿੱਤਾਸੀ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਦੋਵੇਂ ਪਹਿਲੀ ਵਾਰ ਕਿਸੇ ਜਗ੍ਹਾ ਪਹੁੰਚੇ ਸਨ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਕੁਲਹੜ ਪੀਜ਼ਾ ਕਪਲ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਕੁੜੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਜੋ ਪਹਿਲਾਂ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਨੌਜਵਾਨ ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦਿੱਤਾ ਸੀ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਹੈ।
ਉਸ ਵੀਡੀਓ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਰਾਹੀਂ ਬਣਾਇਆ ਗਿਆ ਹੈ। ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਨੇ ਵੀਡੀਓ ਵਾਇਰਲ ਨਾ ਕਰਨ ਦੀ ਵੀ ਅਪੀਲ ਕੀਤੀ ਸੀ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ