ਖਿਆਲਾ ਕਲਾਂ ਦੇ ਵਿੱਚ ਦਿਲ ਦਹਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਕੁੜੀ ਜਿਸ ਦਾ ਨਾਮ ਜੋਤੀ ਦੱਸਿਆ ਜਾ ਰਿਹਾ ਉਸ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਹੀ ਛੋਟੀ ਬੱਚੀ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੀ ਲਾਸ਼ ਨੂੰ ਨਜ਼ਦੀਕ ਨਹਿਰ ਸੁੱਟਿਆ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ ਉਸ ਬੱਚੀ ਦੇ ਪਿਤਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪੁਲਿਸ ਵੱਲੋਂ ਕਾਰਵਾਈ
ਕਰਦਿਆਂ ਹੋਇਆਂ ਮਿਤਿਕ ਬੱਚੇ ਦੀ ਮਾਂ ਜੋਤੀ ਅਤੇ ਉਸ ਦੇ ਪ੍ਰੇਮੀ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮ੍ਰਿਤਕ ਬੱਚੀ ਦੀ ਲਾਸ਼ ਨੂੰ ਵੀ ਜਲਦ ਹੀ ਲੱਭਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪਿਆਰ ਵਿੱਚ ਅੰਨੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਛੋਟੀ ਬੱਚੀ ਦਾ ਕਤਲ ਕਰ ਦਿੱਤਾ। ਪਿਤਾ ਵੱਲੋਂ ਜਿੰਵੇ ਹੀ ਆਪਣੀ ਧਰਮ ਪਤਨੀ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼
ਕੀਤੀ ਗਈ ਤਾਂ ਉਸ ਵੱਲੋਂ ਦੱਸਿਆ ਗਿਆ ਕਿ ਉਸ ਦੀ ਬੇਟੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਹੋ ਚੁੱਕਾ ਹੈ। ਲੇਕਿਨ ਜਦੋਂ ਮ੍ਰਿਤਕ ਬੱਚੀ ਦੇ ਪਿਤਾ ਵੱਲੋਂ ਸਖ਼ਤੀ ਦੇ ਨਾਲ ਪੁੱਛ ਗਿੱਛ ਕੀਤੀ ਗਈ ਤਾਂ ਸੱਚਾਈ ਕੁਛ ਹੋਰ ਹੀ ਨਿਕਲੀ। ਜਿਸ ਤੋਂ ਬਾਅਦ ਬੂਟਾ ਸਿੰਘ ਜੋ ਕਿ ਮ੍ਰਿਤਕ ਬੱਚੀ ਮੰਨਤਪ੍ਰੀਤ ਕੌਰ ਦਾ ਪਿਤਾ ਹੈ। ਉਸ ਵੱਲੋਂ ਅੰਮ੍ਰਿਤਸਰ ਦੇ ਸਦਰ ਥਾਣੇ ਦੇ ਵਿੱਚ ਮਾਮਲਾ ਦਰਜ ਕਰਵਾਇਆ ਗਿਆ। ਜਿਸ ਤੋਂ
ਬਾਅਦ ਪੁਲਿਸ ਵਲੋਂ ਵੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਓਥੇ ਹੀ ਮ੍ਰਿਤਕ ਬੱਚੀ ਦੇ ਪਿਤਾ ਬੂਟਾ ਸਿੰਘ ਦਾ ਕਹਿਣਾ ਹੈ 2 ਮਹੀਨੇ ਪਹਿਲਾਂ ਹੀ ਉਸ ਨੂੰ ਛੱਡ ਕੇ ਆਪਣੇ ਆਸ਼ਿਕ ਸੂਰਜ ਦੇ ਨਾਲ ਲੱਗ ਪਈ ਸੀ। ਜਿਸ ਤੋਂ ਬਾਅਦ ਉਸ ਵੱਲੋਂ ਆਪਣੀ ਬੱਚੀ ਨੂੰ ਮਿਲਣ ਦੀ ਤਾਂਘ ਜਿਤਾਈ ਗਈ ਤਾਂ ਉਸ ਵੱਲੋਂ ਮੌਤ ਹੋਣ ਦੀ ਖਬਰ ਦੱਸੀ ਗਈ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਤਾਂ ਉਸ ਵੱਲੋਂ ਪੁੱਛਿਆ ਗਿਆ ਤਾਂ
ਸੱਚਾਈ ਬਿਆਨ ਕੀਤੀ ਕਿ ਉਸ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਸੁੱਟ ਦਿੱਤਾ ਗਿਆ ਹੈ। ਉੱਥੇ ਇਹ ਮ੍ਰਿਤਕ ਪਿਓ ਨੇ ਹੁਣ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਹੈ ਕਿ ਇਹਨਾਂ ਦੋਨਾਂ ਦੇ ਖ਼ਿਲਾਫ਼ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਜਿਸ ਔਰਤ ਵੱਲੋਂ ਆਪਣੀ ਧੀ ਦਾ ਕਤਲ ਕੀਤਾ ਗਿਆ ਹੈ। ਜਦੋਂ ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਾਰੀ ਕਹਾਣੀ ਪੁੱਛੀ ਗਈ ਤਾਂ ਉਸ ਵੱਲੋਂ ਕੈਮਰੇ ਦੇ ਸਾਹਮਣੇ ਸਾਰੀ ਕਹਾਣੀ ਦੱਸੀ।
ਉਸਨੇ ਦੱਸਿਆ ਕਿ ਕਿਸ ਤਰ੍ਹਾਂ ਉਸ ਵੱਲੋਂ ਆਪਣੀ ਧੀ ਦਾ ਕਤਲ ਕੀਤਾ ਗਿਆ। ਉਸਨੇ ਕਿਸ ਤਰਾਂ ਸੂਰਜਭਾਲ ਨਾਲ ਮਿਲ ਕੇ ਆਪਣੀ ਧੀ ਨੂੰ ਨਹਿਰ ਵਿਚ ਸੁੱਟਿਆ। ਦਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਖੁਦ ਬੂਟਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਲੋਂ ਮ੍ਰਿਤਕ ਲੜਕੀ ਦੀ ਮਾਂ ਦੀ ਵੀਡੀਓ ਬਣਾਈ ਗਈ ਹੈ।