ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤ ਹਿ ਜੀ । ਇਹ ਕਥਾ ਜਰੂਰ ਸੁ ਣੋ ਜੀ । ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)।
ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ,