ਸਵਾ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਦੀ ਹੋਈ ਮੌਤ ,ਪਰਿਵਾਰ ਦਾ ਬੁਰਾ ਹਾਲ

ਫਰੀਦਕੋਟ ਦੀ ਰਹਿਣ ਵਾਲੀ ਨਵਨੀਤ ਕੌਰ ਦੇ ਮਾਪਿਆਂ ਦੇ ਪੈਰਾਂ ਹੋਠੋਂ ਉਸ ਵੇਲੇ ਜ਼ਮੀਨ ਖਿਸਕ ਗਈ, ਜਦੋਂ ਉਨ੍ਹਾਂ ਵੱਲੋਂ ਚਾਵਾਂ ਨਾਲ ਕੈਨੇਡਾ ਭੇਜੀ ਧੀ ਦੀ ਮੌਤ ਦੀ ਖਬਰ ਆਈ। ਬਲਬੀਰ ਬਸਤੀ ਦੀ ਰਹਿਣ ਵਾਲੀ ਨਵਨੀਤ ਕੌਰ ਦਾ ਵਿਆਹ ਅਕਤੂਬਰ ‘ਚ ਹੋਇਆ ਸੀ ਤੇ ਦਸੰਬਰ ਦੇ ਦੂਜੇ ਹਫ਼ਤੇ ਕਰੀਬ ਸਵਾ ਮਹੀਨਾ ਪਹਿਲਾ ਪੜ੍ਹਾਈ ਲਈ ਕੈਨੇਡਾ ਗਈ ਸੀ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਵਨੀਤ ਦੇ ਪਿਤਾ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਨਵਨੀਤ ਦੀ ਮੌਤ ਤੋਂ ਦੋ

ਦਿਨ ਪਹਿਲਾਂ ਉਸ ਨਾਲ ਫੋਨ ‘ਤੇ ਗਲਬਾਤ ਹੁੰਦੀ ਰਹੀ ਪਰ ਉਸ ਤੋਂ ਬਾਅਦ ਅਚਾਨਕ ਫ਼ੋਨ ‘ਤੇ ਗੱਲ ਨਾ ਹੋ ਸਕੀ, ਜਿਸ ‘ਤੇ ਉਨ੍ਹਾਂ ਨੂੰ ਫਿਕਰ ਹੋਣ ਲੱਗ ਗਈ। ਜਦੋਂ ਉਨ੍ਹਾਂ ਉਸ ਦੇ ਨਾਲ ਦੀ ਕੁੜੀ ਨਾਲ ਗੱਲ ਕੀਤੀ ਤਾਂ ਉਸ ਨੇ ਉਸ ਦੇ ਪੀਜੀ ਜਾ ਕੇ ਪਤਾ ਕੀਤਾ। ਉਸ ਨੇ ਨਾਲ ਦੇ ਕਮਰੇ ‘ਚ ਰਹਿਣ ਵਾਲੇ ਮੁੰਡੇ ਦੀ ਮਦਦ ਨਾਲ ਉਸ ਦਾ ਬੂਹਾ ਖੁਲਵਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਜਵਾਬ ਨਾ ਮਿਲਿਆ। ਇਸ ‘ਤੇ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੀ ਮਦਦ ਨਾਲ ਬੂਹਾ ਖੋਲ੍ਹਿਆ ਗਿਆ ਤਾਂ ਨਵਨੀਤ ਨੂੰ ਮ੍ਰਿਤਕ ਹਾਲਤ ‘ਚ ਵੇਖ ਉਸ ਦੇ ਵੀ ਹੋਸ਼ ਉੱਡ ਗਏ।

ਹਾਲਾਂਕਿ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਉਸ ਦੀ ਮੌਤ ਕਿਵੇਂ ਹੋਈ।ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਨਵਨੀਤ ਦਾ ਵਿਆਹ ਅਕਤੂਬਰ ‘ਚ ਹੋਇਆ ਸੀ ਤੇ ਹੁਣ ਮੁੰਡੇ ਨੇ ਵੀ ਉਨ੍ਹਾਂ ਦੀ ਕੁੜੀ ਕੋਲ ਕੈਨੇਡਾ ਜਾਣਾ ਸੀ ਪਰ ਉਸ ਤੋਂ ਪਹਿਲਾ ਇਹ ਭਾਣਾ ਵਾਪਰ ਗਿਆ। ਆਪਣੀ ਆਰਥਿਕ ਹਾਲਤ ਦਾ ਹਵਾਲਾ ਦਿੰਦੇ ਉਨ੍ਹਾਂ ਸਰਕਾਰ ਤੋਂ ਗੁਹਾਰ ਲਗਾਈ ਕੇ ਉਨ੍ਹਾਂ ਦੀ ਕੁੜੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਮਦਦ ਕੀਤੀ ਜਾਵੇ ਤਾਂ ਜੋ ਆਖਰੀ ਵਾਰ ਉਹ ਆਪਣੀ ਧੀ ਦਾ ਚਿਹਰਾ ਦੇਖ ਕੇ ਉਸ ਦੀਆਂ ਅੰਤਿਮ ਰਸਮਾਂ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *