ਕੈਨੇਡਾ ਪੜ੍ਹਨ ਆਏ ਪੰਜਾਬੀ ਵਿਦਿਆਰਥੀ ਇਕ ਵਾਰ ਫਿਰ ਕਸੂਤੇ ਫਸ ਗਏ ਜਦੋਂ ਉਨ੍ਹਾਂ ਨੂੰ ਇਕੋ ਕਲਾਸ ਵਿਚ ਦੂਜੀ ਵਾਰ ਫੇਲ ਕਰ ਦਿਤਾ ਗਿਆ। ਐਲਗੋਮਾ ਯੂਨੀਵਰਸਿਟੀ ਦੇ ਬਰੈਂਪਟਨ ਕੈਂਪਸ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੇ ਇਕ ਪ੍ਰੋਫੈਸਰ ’ਤੇ ਜਾਣ ਬੁੱਝ ਕੇ ਇਹ ਕੰਮ ਕਰਨ ਦਾ ਦੋਸ਼ ਲਾਉਂਦਿਆਂ ਰੋਸ ਵਿਖਾਵਾ ਕੀਤਾ। ਫੇਲ ਹੋਣ ਵਾਲਿਆਂ ਵਿਚੋਂ ਜ਼ਿਆਦਾਤਰ ਪੰਜਾਬੀ ਵਿਦਿਆਰਥੀ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੜ੍ਹਾਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ
ਪਰ ਇਕ ਪ੍ਰੋਫੈਸਰ ਨੇ ਜਾਣ ਬੁੱਝ 100 ਵਿਦਿਆਰਥੀਆਂ ਨੂੰ ਫੇਲ ਕਰ ਦਿਤਾ। ਸਿਰਫ ਇਥੇ ਹੀ ਬੱਸ ਨਹੀਂ ਪ੍ਰੋਫੈਸਰ ਫੇਲ ਕਰਨ ਦਾ ਕੋਈ ਠੋਸ ਕਾਰਨ ਵੀ ਨਹੀਂ ਦੱਸ ਰਿਹਾ। ਇਕੋ ਕਲਾਸ ਵਿਚ ਦੂਜੀ ਵਾਰ ਹੋਏ ਫੇਲ ਇਕ ਕਲਾਸ ਵਿਚ ਦੋ ਸਾਲ ਲਾਉਣ ਮਗਰੋਂ ਹੁਣ ਤੀਜੀ ਵਾਰ ਫੀਸ ਭਰਨੀ ਪੰਜਾਬੀ ਵਿਦਿਆਰਥੀਆਂ ਦੇ ਵਸੋਂ ਬਾਹਰ ਹੋ ਚੁੱਕੀ ਹੈ। ਮਹਿੰਗਾਈ, ਬੇਰੁਜ਼ਗਾਰੀ ਅਤੇ ਬੇਸਮੈਂਟਾਂ ਦੇ ਅਸਮਾਨ ਚੜ੍ਹੇ ਕਿਰਾਏ ਤੋਂ ਪਹਿਲਾਂ ਹੀ
ਪ੍ਰੇਸ਼ਾਨ ਚੱਲ ਰਹੇ ਵਿਦਿਆਰਥੀਆਂ ਨੂੰ ਕੋਈ ਰਾਹ ਨਜ਼ਰ ਨਹੀਂ ਆਉਂਦਾ। ਇਸੇ ਦੌਰਾਨ ਅਲਗੋਮਾ ਯੂਨੀਵਰਸਿਟੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਲਦ ਹੀ ਮਸਲਾ ਹੱਲ ਕਰ ਲਿਆ ਜਾਵੇਗਾ। ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੀਆਂ ਚਿੰਤਾਵਾਂਬਾਰੇ ਸਾਇੰਸ ਵਿਭਾਗ ਦੇ ਡੀਨ ਨਾਲ ਸੰਪਰਕ ਕੀਤਾ ਜਾਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ