ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਨੇ ਆਪਣੇ ਹੀ ਪਿਤਾ ’ਤੇ ਸਵਾਲ ਚੁੱਕੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੀਰਤ ਕੌਰ ਦੀ ਵੀਡੀਓ ਨੂੰ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਨਸ਼ਰ ਕੀਤਾ ਹੈ। ਵੀਡੀਓ ’ਚ ਸੀਰਤ ਕੌਰ ਕਹਿੰਦੀ ਹੋਈ ਨਜ਼ਰ ਆ ਰਹੀ ਹੈ ਕਿ ਤੁਸੀਂ ਸਾਡੀ ਜ਼ਿੰਮੇਵਾਰੀ ਨਹੀਂ ਨਿਭਾਅ ਸਕੇ ਅਤੇ ਆਪਣੇ ਇੱਕ ਹੋਰ ਬੱਚੇ ਨਾਲ ਕਿਵੇਂ ਇਨਸਾਫ ਕਰੋਗੇ।
ਸੀਰਤ ਕੌਰ ਵੀਡੀਓ ’ਚ ਆਖ ਰਹੀ ਹੈ ਕਿ ਸੀਐੱਮ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਂ ਬਣਨ ਵਾਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੇਰੇ ਪਿਤਾ ਸ਼ੁਰੂ ਤੋਂ ਹੀ ਡਰਾਮੇਬਾਜ਼ੀ ਕਰਦੇ ਰਹੇ ਹਨ। ਸਾਡੇ ਨਾਲ ਝੂਠ ਬੋਲਦੇ ਰਹੇ ਹਨ। ਇਨ੍ਹਾਂ ਹੀ ਨਹੀਂ ਸੀਰਤ ਕੌਰ ਨੇ ਅਪੀਲ ਕੀਤੀ ਕਿ ਸੀਐੱਮ ਭਗਵੰਤ ਮਾਨ ਦੇ ਨਾਲ ਉਨ੍ਹਾਂ ਦਾ ਨਾਂ ਨਾ ਜੋੜਿਆ ਜਾਵੇ। ਸੀਰਤ ਕੌਰ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਦੇ ਨਾਲ ਕੀਤਾ ਹੈ
ਉਸੇ ਤਰ੍ਹਾਂ ਹੀ ਉਹ ਪੰਜਾਬ ਦੇ ਲੋਕਾਂ ਦੇ ਨਾਲ ਵੀ ਕਰ ਰਹੇ ਹਨ। ਸੀਰਤ ਕੌਰ ਨੇ ਕਿਹਾ ਉਨ੍ਹਾਂ ਦੀ ਮਾਂ ਦੇ ਨਾਲ ਤਲਾਕ ਦੀ ਇੱਕ ਵੱਖ ਕਹਾਣੀ ਹੈ। ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਦੀ ਮਾਂ ਨੂੰ ਭਾਵਨਾਤਮਕ ਤੌਰ ’ਤੇ ਮੂਰਖ ਬਣਾਇਆ ਹੁਣ ਅਜਿਹਾ ਹੀ ਉਹ ਪੰਜਾਬ ਦੇ ਲੋਕਾਂ ਦੇ ਨਾਲ ਕਰ ਰਹੇ ਹਨ। ਅੱਜ ਵੀ ਉਹ ਸ਼ਰਾਬ ਪੀ ਕੇ ਵਿਧਾਨਸਭਾ ਤੇ ਗੁਰਦੁਆਰਾ ਸਾਹਿਬ ਜਾਂਦੇ ਹਨ। ਸੀਰਤ ਕੌਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਜਿਸ ਪੰਜਾਬ ਕਰਕੇ ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਛੱਡਿਆ ਸੀ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ