ਇੱਕੋ ਘਰ ‘ਚੋਂ ਮਿਲੇ 5 ਜੀਆਂ ਦੇ ਕੰਕਾਲ

ਕਰਨਾਟਕ ਦੇ ਚਿਤਰਦੁਰਗ ਜ਼ਿਲ੍ਹੇ ਵਿਚ ਇਕ ਘਰ ‘ਚੋਂ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੇ ਕੰਕਾਲ ਮਿਲੇ ਹਨ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਲਾਸ਼ਾਂ ਸੇਵਾਮੁਕਤ ਸਰਕਾਰੀ ਕਾਰਜਕਾਰੀ ਇੰਜੀਨੀਅਰ ਜਗਨਨਾਥ ਰੈਡੀ (85), ਉਸ ਦੀ ਪਤਨੀ ਪ੍ਰੇਮਾ (80), ਬੇਟੀ ਤ੍ਰਿਵੇਣੀ (62), ਪੁੱਤਰ ਕ੍ਰਿਸ਼ਨ (60) ਅਤੇ ਨਰਿੰਦਰ (57) ਦੀਆਂ ਹੋ ਸਕਦੀਆਂ ਹਨ। ਪੁਲਸ ਨੇ ਦੱਸਿਆ ਕਿ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਮ੍ਰਿਤਕਾਂ ਦੀ ਪਛਾਣ ਹੋ ਸਕੇਗੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ

ਲੱਗੇਗਾ। ਪੁਲਸ ਨੇ ਕਿਹਾ ਕਿ ਇਸ ਪਰਿਵਾਰ ਦੇ ਲੋਕ ਆਪਣੇ ਤੱਕ ਹੀ ਸੀਮਿਤ ਰਹਿੰਦੇ ਸਨ ਅਤੇ ਉਨ੍ਹਾਂ ਨੂੰ ਗੰਭੀਰ ਸਿਹਤ ਸਮੱਸਿਆਵਾਂ ਸਨ। ਪੁਲਸ ਅਨੁਸਾਰ, ਉਨ੍ਹਾਂ ਨੂੰ ਆਖਰੀ ਵਾਰ 2019 ਵਿਚ ਦੇਖਿਆ ਗਿਆ ਸੀ ਅਤੇ ਉਦੋਂ ਤੋਂ ਉਨ੍ਹਾਂ ਦਾ ਘਰ ਬੰਦ ਸੀ। ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਵੀਰਵਾਰ ਨੂੰ ਇਕ ਸਥਾਨਕ ਮੀਡੀਆ ਕਰਮੀ ਰਾਹੀਂ ਮਿਲੀ। ਉਸ ਮੀਡੀਆ ਕਰਮੀ ਨੂੰ ਇਲਾਕੇ ‘ਚ ਰਹਿਣ ਵਾਲੇ ਇਕ ਵਿਅਕਤੀ ਨੇ ਸੂਚਨਾ ਦਿੱਤੀ ਸੀ। ਇਕ ਸੀਨੀਅਰ ਅਧਿਕਾਰੀ ਨੇ ਕਿਹਾ,”ਅਸੀਂ ਵੀਰਵਾਰ ਸ਼ਾਮ ਨੂੰ ਮੌਕੇ ‘ਤੇ ਗਏ ਅਤੇ ਪਰਿਵਾਰ ਅਤੇ ਰਿਸ਼ਤੇਦਾਰਾਂ

ਨਾਲ ਗੱਲਬਾਤ ਕੀਤੀ। ਸਾਰਿਆਂ ਨੇ ਦਾਅਵਾ ਕੀਤਾ ਕਿ ਉਹ ਪਰਿਵਾਰ ਬਿਲਕੁੱਲ ਏਕਾਂਤ ਜੀਵਨ ਜਿਊਂਦਾ ਸੀ ਅਤੇ ਉਹ ਲੋਕ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਪਰਿਵਾਰ ਨੂੰ ਆਖ਼ਰੀ ਵਾਰ ਜੂਨ-ਜੁਲਾਈ 2019 ਨੂੰ ਦੇਖਿਆ ਗਿਆ ਸੀ। ਇਹ ਮਕਾਨ ਹਮੇਸ਼ਾ ਬੰਦ ਰਹਿੰਦਾ ਸੀ। ਕਰੀਬ 2 ਮਹੀਨੇ ਪਹਿਲਾਂ ਸਵੇਰ ਦੀ ਸੈਰ ਦੌਰਾਨ ਕਿਸ ਨੇ ਲੱਕੜ ਦਾ ਮੁੱਖ ਦਰਵਾਜ਼ਾ ਟੁੱਟਿਆ ਦੇਖਿਆ ਪਰ ਪੁਲਸ ਨੂੰ ਸੂਚਨਾ ਨਹੀਂ ਦਿੱਤੀ ਗਈ। ” ਉਨ੍ਹਾਂ ਕਿਹਾ ਕਿ ਹਾਦਸੇ ਵਾਲੀ ਜਗ੍ਹਾ ‘ਤੇ ਪੁਲਸ ਦੇ ਪਹੁੰਚਣ ‘ਤੇ ਇਹ ਗੱਲ ਸਾਹਮਣੇ ਆਈ ਕਿ ਇਸ ਮਕਾਨ ‘ਚ ਕਈ ਵਾਰ ਕੋਈ

ਗਿਆ ਅਤੇ ਉੱਥੇ ਭੰਨ-ਤੋੜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਕ ਕਮਰੇ ‘ਚ ਚਾਰ ਕੰਕਾਲ ਲੇਟੀ ਹੋਈ ਹਾਲਤ ‘ਚ (2 ਬਿਸਤਰ ਅਤੇ 2 ਹੇਠਾਂ) ਮਿਲੇ ਹਨ, ਜਦੋਂ ਕਿ ਇਕ ਕੰਕਾਲ ਹੋਰ ਕਮਰੇ ‘ਚ ਲੇਟੀ ਹੋਈ ਹਾਲਤ ‘ਚ ਮਿਲਿਆ। ਅਧਿਾਕਰੀ ਨੇ ਕਿਹਾ ਕਿ ਦਾਵਣਗੇਰੇ ਤੋਂ ਅਪਰਾਧ ਵਿਗਿਆਨ ਪ੍ਰਯੋਗਸ਼ਾਲਾ ਦੇ ਮਾਹਿਰਾਂ ਨੂੰ ਸਬੂਤ ਇਕੱਠੇ ਕਰਨ ਲਈ ਬੁਲਾਇਆ ਗਿਆ ਅਤੇ ਹਾਦਸੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ ਗਿਆ ਤਾਂ ਕਿ ਸਬੂਤਾਂ ਨਾਲ ਕੋਈ ਛੇੜਛਾੜ ਨਾ ਹੋਵੇ। ਉਨ੍ਹਾਂ ਕਿਹਾ,”ਮੌਤ ਦਾ ਕਾਰਨ ਅਜੇ ਪਤਾ ਨਹੀਂ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *