ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆ ਡੀਐਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਕਤਲ ਪਤਨੀ ਦੇ ਨਜਾਇਜ਼ ਸਬੰਧਾਂ ਕਰਕੇ ਹੋਇਆ ਹੈ। ਰਣਜੀਤ ਸਿੰਘ ਰਾਣਾ ਦੀ ਪਤਨੀ ਦੇ ਮਹਾਂਬੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਮਹਾਂਬੀਰ ਸਿੰਘ ਨੇ ਸਾਥੀ ਨਾਲ ਮਿਲਕੇ ਕਤਲ ਕੀਤਾ। ਹੁਣ ਪੱਕੇ ਤੌਰ ‘ਤੇ ਪੰਜਾਬ ਵੱਸਣਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਹਾਲੇ
ਵੀ ਫਰਾਰ ਹੈ ਤੇ ਉਸ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਤਲ ਹੋਏ ਨੌਜਵਾਨ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਅਤੇ ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਹਨਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਹੁਣ ਪੱਕੇ ਤੌਰ ਤੇ ਪੰਜਾਬ ਵਿੱਚ ਹੀ ਵੱਸਣਾ ਚਾਹੁੰਦਾ ਸੀ। ਰਣਜੀਤ ਸਿੰਘ ਦੇਰ ਰਾਤ ਜਿੰਮ ਬੰਦ ਕਰਕੇ ਘਰ ਆ ਕੇ ਸੌ ਗਿਆ। ਦੇਰ
ਰਾਤ 1 ਵਜੇ ਦੇ ਕਰੀਬ ਉਸ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ ਜਦ ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ। ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖੂਨ ਨਾਲ ਲੱਥਪੱਥ ਸੀ ਅਤੇ ਰਣਜੀਤ ਸਿੰਘ ਦੇ ਛਾਤੀ ਵਿੱਚ ਦੋ ਗੋਲੀਆਂ ਤੇ ਇੱਕ ਧੌਣ ਵਿੱਚ ਗੋਲੀ ਵੱਜੀ ਹੋਈ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ