ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਮਿਸ਼ਰਪੁਰਾ ਦੇ ਪਿਛਲੇ ਕਾਫ਼ੀ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਝੋਨੇ ਦੇ ਖੇਤਾਂ ਵਿੱਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਿਤਾ ਜੋਗਿੰਦਰਪਾਲ ਨੇ ਦੱਸਿਆ ਕਿ ਮੇਰਾ ਮੁੰਡਾ ਮੋਹਿਤ ਕੁਮਾਰ ਉਮਰ 20 ਸਾਲ ਜੋ ਕਿ ਮਿਸਤਰੀਆਂ ਨਾਲ ਲੇਬਰ ਦਾ ਕੰਮ ਕਰਦਾ ਸੀ ਅਤੇ 8 ਵਜੇ ਸਵੇਰੇ ਘਰੋਂ ਕੰਮ ‘ਤੇ ਜਾਣ ਲਈ ਕਹਿ ਕੇ ਗਿਆ ਅਤੇ ਸ਼ਾਮ ਨੂੰ ਜਦ ਘਰ ਵਾਪਸ ਨਾ ਪਰਤਿਆ।
ਜਿਸ ਤੋਂ ਬਾਅਦ ਪਰਿਵਾਰ ਵੱਲੋਂ ਦੀ ਉਸ ਦੀ ਕਾਫ਼ੀ ਭਾਲ ਕੀਤੀ ਗਈ ਅਤੇ ਨਾ ਮਿਲਣ ‘ਤੇ ਥਾਣਾ ਰੰਗੜ ਨੰਗਲ ਵਿਖੇ ਉਸ ਦੀ ਲਾਪਤਾ ਦੀ ਰਿਪੋਰਟ ਲਿਖਾਈ ਗਈ ਪਰ ਅੱਜ ਪਿੰਡ ਦੇ ਨੇੜੇ ਝੋਨੇ ਦੇ ਖੇਤਾਂ ਵਿੱਚੋਂ ਮੇਰੇ ਪੁੱਤਰ ਮੋਹਿਤ ਕੁਮਾਰ ਦੀ ਲਾਸ਼ ਮਿਲੀ ਹੈ। ਜਿਸ ਨੂੰ ਦੇਖ ਮਾਪਿਆਂ ਦੇ ਹੋਸ਼ ਉੱਡ ਗਏ ਅਤੇ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ ਜੋਗਿੰਦਰ ਪਾਲ ਸਿੰਘ ਨੇ ਕਿਹਾ ਕਿ
ਮੇਰੇ ਨੌਜਵਾਨ ਮੁੰਡੇ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ। ਉਹਨਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਜਿਨਾਂ ਵੱਲੋਂ ਵੀ ਮੇਰੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਮੌਕੇ ‘ਤੇ ਥਾਣਾ ਰੰਗੜ ਨੰਗਲ ਦੇ ਐੱਸ.ਆਈ. ਜਗਦੀਸ਼ ਸਿੰਘ, ਏ.ਐੱਸ.ਆਈ ਹਰਪਿੰਦਰ ਸਿੰਘ, ਏ.ਐੱਸ.ਆਈ ਅਮਰਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਆਪਣੀ ਕਾਰਵਾਈ ਆਰੰਭ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ