ਸਿੱਧੂ ਦੀ ਹਵੇਲੀ ਨਿੰਮ ਬੰਨ੍ਹਣ ਦੀ ਰਸਮ ਵੇਲੇ ਲੱਗੀਆਂ ਰੌਣਕਾਂ

ਇਸ ਮੌਕੇ ਪਿੰਡ ਵਾਸੀ ਅਤੇ ਪਰਿਵਾਰਿਕ ਮੈਂਬਰ ਮੌਜੂਦ ਰਹੇ ਅਤੇ ਗਿੱਧਾ ਬੋਲੀਆਂ ਪਾ ਕੇ ਖੁਸ਼ੀ ਜ਼ਾਹਿਰ ਕੀਤੀ ਗਈ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਜਨਮ ਦਿੱਤਾ ਗਿਆ ਸੀ ਅਤੇ ਅੱਜ ਉਹਨਾਂ ਨੂੰ ਹਸਪਤਾਲ ਵੱਲੋਂ ਛੁੱਟੀ ਦੇ ਦਿੱਤੀ ਗਈ ਹੈ। ਪਰ ਪਰਿਵਾਰ ਅਜੇ ਬੱਚੇ ਨੂੰ ਹਵੇਲੀ ਵਾਲੇ ਘਰ ਨਹੀਂ ਲੈਕੇ ਜਾਵੇਗਾ ,ਬਲਕਿ ਮੂਸੇਵਾਲਾ ਦੀ ਮਾਤਾ ਚਰਨ ਕੌਰ ਆਪਣੇ ਨੰਨੇ ਮੂਸੇ ਵਾਲਾ ਨਾਲ ਮੂਸੇਵਾਲੇ ਅਤੇ ਪਰਿਵਾਰ ਨਾਲ ਕੁਝ ਦਿਨ ਬਠਿੰਡਾ ਵਿਖੇ ਹੀ

ਰਹਿਣਗੇ। ਕਿਹਾ ਇਹ ਵੀ ਜਾ ਰਿਹਾ ਹੈ ਕਿ ਛੋਟਾ ਮੂਸੇਵਾਲਾ ਪੂਰਾਨੇ ਘਰ ਲੈਕੇ ਜਾਇਆ ਜਾਵੇਗਾ ਜਿਥੇ ਸਿਧੂ ਆਪਣੇ ਜਨਮ ਤੋਂ ਬਾਅਦ ਆਇਆ ਸੀ। ਉਥੇ ਹੀ ਸਿੱਧੂ ਮੂਸੇ ਵਾਲਾ ਦੇ ਪਿੰਡ ਵਿੱਚ ਜਿੱਥੇ ਖੁਸ਼ੀਆਂ ਆਈਆਂ ਹਨ। ਉਥੇ ਹੀ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕਾਂ ਵੱਲੋਂ ਵੀ ਖੁਸ਼ੀ ਮਨਾਈ ਜਾ ਰਹੀ ਹੈ। ਮੂਸੇ ਵਾਲਾ ਦੀ ਹਵੇਲੀ ਉਹਨਾਂ ਦੇ ਪੁਰਾਣੇ ਘਰ ਅਤੇ ਸਿੱਧੂ ਮੂਸੇ ਵਾਲਾ ਦੇ ਸਮਾਰਕ ‘ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਇਕੱਠੇ ਹੋ ਕੇ

ਨਿੰਮ ਬੰਨਣ ਦੀ ਰਸਮ ਨਿਭਾਈ, ਤੇ ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਪੁਰਾਣੇ ਘਰ ਵਿੱਚ ਔਰਤਾਂ ਵੱਲੋਂ ਗਿੱਧਾ ਪਾ ਕੇ ਵੀ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਦੌਰਾਨ ਗਿੱਧੇ ਵਿੱਚ ਅਤੇ ਨਿਮ ਬੰਨਣ ਦੀ ਰਸਮ ਵਿੱਚ ਇਕੱਠੇ ਹੋਏ ਲੋਕਾਂ ਨੂੰ ਲੱਡੂ ਵੰਡ ਕੇ ਲੋਕਾਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਮੂਸੇ ਵਾਲਾ ਦੀ ਹਵੇਲੀ ਦੇ ਵਿੱਚ ਫਿਰ ਤੋਂ ਰੌਣਕਾਂ ਪਰਤ ਆਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *