ਜਥੇਦਾਰ ਕਾਉਂਕੇ ਤੇ ਇਹ ਝੂਠਾ ਪਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ

ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ

ਅਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 1 ਜਨਵਰੀ ਨੂੰ ਪਵੇਗਾ। ਧਾਮੀ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ। ਅਕਾਲ ਤਖ਼ਤ ਸਿੱਖਾਂ ਦੀ ਸਰਬਉੱਚ ਧਾਰਮਿਕ ਸੰਸਥਾ ਹੈ ਜੋ ਅੰਮ੍ਰਿਤਸਰ ਵਿੱਚ ਸਥਿਤ ਹੈ ਅਤੇ ਇਸ ਦੇ ਮੁਖੀ ਨੂੰ ਜਥੇਦਾਰ ਕਿਹਾ ਜਾਂਦਾ ਹੈ। ਉਹ ਸਿੱਖ ਕੌਮ ਦਾ ਧਾਰਮਿਕ, ਸਮਾਜਿਕ ਤੇ ਪੰਥਕ ਸਿਆਸੀ ਮਸਲਿਆਂ ਉੱਤੇ ਮਾਰਗ ਦਰਸ਼ਨ ਕਰਦਾ ਹੈ।ਗੁਰਦੇਵ ਸਿੰਘ ਕਾਉਂਕੇ ਨੂੰ

ਪੁਲਿਸ ਵੱਲੋਂ ਚੁੱਕ ਕੇ ਮਾਰਨ ਦੇ ਮਾਮਲੇ ਬਾਰੇ ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਬੀ. ਪੀ. ਤਿਵਾੜੀ ਵੱਲੋਂ ਸਾਲ 1999 ਵਿੱਚ ਜਾਂਚ ਰਿਪੋਰਟ ਡੀਜੀਪੀ ਦਫ਼ਤਰ ਨੂੰ ਸੌਂਪੀ ਗਈ ਸੀ। ਉਦੋਂ ਪੰਜਾਬ ਵਿੱਚ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਸਿਆਸੀ ਪਾਰਟੀ ਅਕਾਲੀ ਦਲ ਦੀ ਸਰਕਾਰ ਪ੍ਰਕਾਸ਼ ਸਿੰਘ ਬਾਦਲ ਅਗਵਾਈ ਵਿੱਚ ਚੱਲ ਰਹੀ ਸੀ। ਭਾਰਤੀ ਜਨਤਾ ਪਾਰਟੀ ਇਸ ਵਿੱਚ ਭਾਈਵਾਲ ਸੀ।

Leave a Reply

Your email address will not be published. Required fields are marked *