ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ‘ਚ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ। ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ, ਜਦਕਿ ਮਾਪਿਆਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਹਾਦਸਾ ਰਾਤ 9 ਵਜੇ ਦੇ ਕਰੀਬ ਵਾਪਰਿਆ।
ਅਨਮੋਲਕ ਸਿੰਘ (27) ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲਾ ਪੁੱਤਰ ਅਰਮਾਨ ਸਮੇਤ ਰਾਤ ਦਾ ਖਾਣਾ ਖਾਣ ਤੋਂ ਬਾਅਦ ਠੰਢ ਮਹਿਸੂਸ ਹੋਣ ਕਾਰਨ ਆਪਣੇ ਕਮਰੇ ਵਿੱਚ ਅੰਗੀਠੀ ਬਾਲ ਲਈ। ਕੁਝ ਸਮੇਂ ਬਾਅਦ ਅੰਗੀਠੀ ਵਿੱਚੋਂ ਕਮਰੇ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਤੱਕ ਪਹੁੰਚ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਘਟਨਾ ਦਾ ਜਦੋਂ ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਬੰਦ ਕਮਰੇ ‘ਚ ਬੇਹੋਸ਼ ਪਏ ਪਰਿਵਾਰ ਦੇ 3 ਮੈਂਬਰਾਂ ਨੂੰ ਬਾਹਰ ਕੱਢਿਆ
ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। SHO ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪੁੱਜੇ। ਘਰ ਵਿੱਚ ਪਤੀ-ਪਤਨੀ ਦੀ ਹਾਲਤ ਗੰਭੀਰ ਬਣੀ ਹੋਈ ਸੀ। ਬੱਚਾ ਹੋਸ਼ ਵਿਚ ਨਹੀਂ ਸੀ। ਸਾਰਿਆਂ ਨੂੰ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ ਪਰ ਮੁੱਢਲੇ ਇਲਾਜ ਤੋਂ ਬਾਅਦ ਪਤੀ-ਪਤਨੀ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਸਮੇਂ ਸਿਰ ਇਲਾਜ ਮਿਲਣ ਕਾਰਨ ਪਤੀ-ਪਤਨੀ ਦੀ ਹਾਲਤ
‘ਚ ਸਵੇਰ ਤੱਕ ਸੁਧਾਰ ਹੋ ਗਿਆ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ